ਸੁਖਜਿੰਦਰ ਸਿੰਘ ਰੰਧਾਵਾ

ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਜਰੀਵਾਲ ਨਾਲ ਮੀਟਿੰਗ ਨੂੰ ਲੈ ਕੇ ਕੀਤਾ ਟਵੀਟ

ਚੰਡੀਗੜ੍ਹ 12 ਅਪ੍ਰੈਲ 2022: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਿਨਾਂ ਸੂਬੇ ਦੇ ਅਫਸਰਾਂ ਨਾਲ ਮੀਟਿੰਗ ਕਰਨ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਹਨ। ਇਸ ਦੌਰਾਨ ਕਾਂਗਰਸੀ ਆਗੂ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟ ਕਰਦਿਆਂ ਕਿਹਾ ਕਿ ‘ਕਿਸਾਨੀ ਅੰਦੋਲਨ ਸਮੇਂ ਪੰਜਾਬ ਨੇ ਜਿਸ ਦਿੱਲੀ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਸਨ, ਅੱਜ ਓਹੀ ਦਿੱਲੀ ਦੇ ਹੁਕਮਾਂ ਤੋਂ ਬਗੈਰ ਪੰਜਾਬ ਵਿਚ ਪੱਤਾ ਵੀ ਨਹੀਂ ਹਿੱਲ ਸਕਦਾ।”

ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਇਸ ਨੂੰ ਗੈਰਸੰਵਿਧਾਨਕ ਅਤੇ ਨਾ ਮੰਨਣਯੋਗ ਦੱਸਦਿਆਂ ਟਵੀਟ ਕੀਤਾ ਹੈ

 

Scroll to Top