ਚੰਡੀਗੜ੍ਹ 01 ਸਤੰਬਰ 2022: ਪੰਜਾਬ ਦੀ ਆਬਕਾਰੀ ਨੀਤੀ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ । ਅਕਾਲੀ ਦਲ ਤੋਂ ਬਾਅਦ ਹੁਣ ਪੰਜਾਬ ਦੇ ਰਾਜਪਾਲ ਨੂੰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਕਈ ਕਾਂਗਰਸੀ ਆਗੂ ਮਿਲਣ ਪਹੁੰਚੇ ਹਨ। ਇਸ ਦੌਰਾਨ ਕਾਂਗਰਸ ਵੱਲੋਂ ਪੰਜਾਬ ਦੀ ਸ਼ਰਾਬ ਨੀਤੀ ਦੀ ਜਾਂਚ ਕਰਵਾਉਣ ਦੀ ਮੰਗ ਪੰਜਾਬ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਸਾਹਮਣੇ ਰੱਖੀ ਜਾਵੇਗੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਸ਼ਰਾਬ ਨੀਤੀ ਨੂੰ 500 ਕਰੋੜ ਦਾ ਘਪਲਾ ਦੱਸਿਆ ਅਤੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਬੀਤੇ ਦਿਨ ਰਾਜਪਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵੱਲੋਂ ਨੀਤੀ ਦੀ ਜਾਂਚ ਸੀਬੀਆਈ ਅਤੇ ਈਡੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਸੀ।
ਅਗਸਤ 24, 2026 11:43 ਪੂਃ ਦੁਃ




