ਚੰਡੀਗੜ੍ਹ 09 ਜੂਨ 2022: ਚੰਡੀਗੜ੍ਹ ‘ਚ ਸੀਐਮ ਦੀ ਰਿਹਾਇਸ਼ ‘ਤੇ ਰਾਜਾ ਵੜਿੰਗ ਸਮੇਤ ਕਈ ਕਾਂਗਰਸੀ ਆਗੂ ਧਰਨਾ ਲਗਾ ਦਿੱਤਾ | ਸੀਐਮ ਭਗਵੰਤ ਮਾਨ ਨਾਲ ਮੁਲਾਕਾਤ ਨਾ ਹੋਣ ‘ਤੇ ਨਾਰਾਜ਼ ਹੋਏ ਕਾਂਗਰਸੀ ਆਗੂ ਸੀਐਮ ਰਿਹਾਇਸ਼ ਦੇ ਅੰਦਰ ਪ੍ਰਦਰਸ਼ਨ ਕਰਨ ਲੱਗ ਪਏ | ਜਿਸ ਦੌਰਾਨ ਪੁਲਿਸ ਅਤੇ ਕਾਂਗਰਸੀ ਆਗੂਆਂ ਵਿਚਕਾਰ ਧੱਕਾ-ਮੁੱਕੀ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਰਾਜਾ ਵੜਿੰਗ, ਪ੍ਰਤਾਪ ਬਾਜਵਾ ਤੇ ਸੁਖਜਿੰਦਰ ਰੰਧਾਵਾ ਸਣੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ |
ਇਸ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਆਪਣੇ ਭ੍ਰਿਸ਼ਟ ਮੰਤਰੀਆਂ ਦੀਆਂ ਕਰਤੂਤਾਂ ਦੇ ਸਮਰਥਨ ਵਿੱਚ ਦਿੱਤਾ ਗਿਆ ਇਹ ਧਰਨਾ ਬਹੁਤ ਹੀ ਬੇਤੁਕਾ ਤੇ ਹਾਸੋਹੀਣਾ ਹੈ। ਉਨ੍ਹਾਂ ਕਿਹਾ ਕਿ ਕੋਠੜੀ ਤੋਂ ਪਿੰਜਰ ਡਿੱਗਣ ਤੋਂ ਬਾਅਦ ਅਚਾਨਕ ਉਹ ਬੇਚੈਨ ਹਨ ਅਤੇ ਲੱਗਦਾ ਹੈ ਕਿ ਭ੍ਰਿਸ਼ਟਾਚਾਰ ਕਾਂਗਰਸ ਦੇ DNA ਵਿੱਚ ਹੈ।