Site icon TheUnmute.com

MP ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਾਂਗਰਸ ਆਗੂਆਂ ਦਾ ਗੁਰਦਾਸਪੁਰ DC ਦਫ਼ਤਰ ‘ਚ ਹੰਗਾਮਾ

ਗੁਰਦਾਸਪੁਰ , 01 ਅਕਤੂਬਰ 2024: ਪੰਜਾਬ ਦੇ ਗੁਰਦਾਸਪੁਰ ‘ਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਦੇ ਦਫ਼ਤਰ ‘ਚ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ (MP Sukhjinder Singh Randhawa) ਅਤੇ ਹੋਰ ਆਗੂਆਂ ਨੇ ਕਾਫ਼ੀ ਹੰਗਾਮਾ ਕੀਤਾ | ਇਸ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਬਰਿੰਦਰ ਪਾਹੜਾ ਸਮੇਤ ਹੋਰ ਕਈ ਆਗੂਆਂ ਡੀ.ਸੀ ਦਫ਼ਤਰ ਆਏ ਸਨ | ਰੰਧਾਵਾ ਨੇ ਕਿਹਾਂ ਇਹ ਦਫ਼ਤਰ ਡੀਸੀ ਦੇ ਪਿਓ ਦਾ ਨਹੀਂ ਹੈ।

ਇਸ ਦੌਰਾਨ ਦਫ਼ਤਰ ‘ਚ ਕਾਫ਼ੀ ਹੰਗਾਮਾ ਹੋਇਆ | ਦਰਅਸਲ ਇਹ ਆਗੂ ਡੀਸੀ ਦਫਤਰ ਪੰਚਾਇਤੀ ਚੋਣਾਂ ਲਈ ਲੋੜੀਂਦੇ ਦਸਤਾਵੇਜ਼ ਪ੍ਰਾਪਤ ਨਾ ਹੋਣ ‘ਤੇ ਗੱਲ ਕਰਨ ਲਈ ਪਹੁੰਚੇ ਸਨ | ਪਰ ਇਸ ਦੌਰਾਨ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨਾਲ ਗੱਲ ਨਹੀਂ ਹੋ ਸਕੀ | ਇਸ ਸਭ ਤੋਂ ਬਾਅਦ ਤਿੱਖੀ ਕਾਂਗਰਸ ਆਗੂਆਂ ਦੀ ਬਹਿਸਬਾਜ਼ੀ ਸ਼ੁਰੂ ਹੋ ਗਈ।

ਇਸਦੇ ਨਾਲ ਹੀ ਰੰਧਾਵਾ (MP Sukhjinder Singh Randhawa) ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਵੀ ਆਪਣੇ ਵਰਕਰਾਂ ਨਾਲ ਬੀਡੀਪੀਓ ਦਫ਼ਤਰ ਪੁੱਜੇ। ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਪੰਚਾਇਤੀ ਚੋਣਾਂ ਵੱਲ ਵੀ ਧਿਆਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਪੁੱਜੇ ਦੋਵਾਂ ਧਿਰਾਂ ਦੇ ਵਰਕਰਾਂ ਦਰਮਿਆਨ ਦਫ਼ਤਰ ਵਿੱਚ ਤਕਰਾਰ ਹੋ ਗਈ । ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ ਦੂਜੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦੀਪ ਰੰਧਾਵਾ ਨੇ ਕਿਹਾ ਕਿ ਸੰਸਦ ਮੈਂਬਰ ਰੰਧਾਵਾ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨੂੰ ਅਸੀਂ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਸੇ ਕਾਰਨ ਕਾਂਗਰਸ ਤੇ ‘ਆਪ’ ਵਰਕਰਾਂ ਵਿਚਾਲੇ ਤਕਰਾਰ ਹੋ ਗਈ।

 

Exit mobile version