Site icon TheUnmute.com

Chandigarh News: ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ ਦੌਰਾਨ ਰਾਜਾ ਵੜਿੰਗ ਸਮੇਤ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

Congress

ਚੰਡੀਗੜ੍ਹ, 18 ਦਸੰਬਰ 2024: ਪੰਜਾਬ ਕਾਂਗਰਸ (Punjab Congress) ਕਾਰੋਬਾਰੀ ਗੌਤਮ ਅਡਾਨੀ ਅਤੇ ਮਣੀਪੁਰ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਸੜਕਾਂ ‘ਤੇ ਉਤਰ ਆਈ ਹੈ। ਕਾਂਗਰਸ ਆਗੂਆਂ ਨੇ ਚੰਡੀਗੜ੍ਹ ਵਿਖੇ ਰਾਜ ਭਵਨ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਸੀ।

ਇਸ ਦੌਰਾਨ ਸਾਰੇ ਕਾਂਗਰਸ (Punjab Congress) ਦੇ ਸੀਨੀਅਰ ਆਗੂ ਕਾਂਗਰਸ ਭਵਨ ਵਿਖੇ ਇਕੱਠੇ ਹੋਏ। ਸਾਰੇ ਵੱਡੇ ਆਗੂਆਂ ਨੇ ਸਟੇਜ ਤੋਂ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਜਦੋਂ ਕਾਂਗਰਸ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂ ਰਾਜ ਭਵਨ ਵੱਲ ਵਧੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਬਾਅਦ ‘ਚ ਹਿਰਾਸਤ ‘ਚ ਲੈ ਲਿਆ ਗਿਆ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ।

Read More: Farmers Protest: ਸੁਝਾਵਾਂ ਤੇ ਮੰਗਾਂ ਲਈ ਅਦਾਲਤ ਦੇ ਦਰਵਾਜ਼ੇ ਕਿਸਾਨਾਂ ਲਈ ਹਮੇਸ਼ਾ ਖੁੱਲ੍ਹੇ: ਸੁਪਰੀਮ ਕੋਰਟ

Exit mobile version