Sonia Gandhi

ਕਾਂਗਰਸੀ ਆਗੂ ਆਪਸੀ ਮਤਭੇਦ ਭੁਲਾ ਕੇ ਪਾਰਟੀ ਨੂੰ ਮਜ਼ਬੂਤ ​​ਕਰਨ : ਸੋਨੀਆ ਗਾਂਧੀ

ਚੰਡੀਗੜ੍ਹ 05 ਅਪ੍ਰੈਲ 2022: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੇ ਅੱਜ ਕਾਂਗਰਸ ਸੰਸਦੀ ਦਲ (ਸੀ.ਪੀ.ਪੀ.) ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਜਲਦੀ ਹੀ ਸੀ.ਡਬਲਿਊ.ਸੀ. ਦੀ ਮੀਟਿੰਗ ਬੁਲਾਈ ਜਾਵੇਗੀ। ਇਸਦੇ ਨਾਲ ਹੀ ਜਲਦੀ ਹੀ ਚਿੰਤਨ ਸ਼ਿਵਿਰ ਕਰਵਾਉਣ ਦੀ ਗੱਲ ਵੀ ਕਹੀ। ਉਨ੍ਹਾਂ ਪਾਰਟੀ ਦੀ ਮਜ਼ਬੂਤੀ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕਾਂਗਰਸੀ ਆਗੂ ਆਪਸੀ ਮਤਭੇਦ ਭੁਲਾ ਕੇ ਪਾਰਟੀ ਨੂੰ ਮਜ਼ਬੂਤ ​​ਕਰਨ, ਕਿਉਂਕਿ ਕਾਂਗਰਸ ਦੇਸ਼ ਲਈ ਜ਼ਰੂਰੀ ਹੈ |

Scroll to Top