ਚੰਡੀਗੜ੍ਹ 22 ਅਗਸਤ 2022: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਲੀਡਰਾਂ ਵਲੋਂ ਮੋਹਾਲੀ ਵਿਖੇ ਪੰਜਾਬ ਵਿਜੀਲੈਂਸ ਦਫਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ | ਇਸ ਦੌਰਾਨ ਪੰਜਾਬ ਕਾਂਗਰਸ ਨੇ ਪੰਜਾਬ ਸਰਕਾਰ ‘ਤੇ ਬਦਲਾਖੋਰੀ ਦਾ ਦੋਸ਼ ਲਗਾਇਆ ਹੈ | ਕਾਂਗਰਸੀ ਲੀਡਰਾਂ ਦਾ ਕਹਿਣਾ ਹੈ ਕਿ ਕਾਂਗਰਸ ਦੇ ਸਾਬਕਾ ਮੰਤਰੀਆਂ ਦੇ ਖ਼ਿਲਾਫ ਬਦਲੇ ਦੀ ਭਾਵਨਾ ਨਾਲ ਕਾਰਵਾਈ ਕੀਤੀ ਜਾ ਰਹੀ ਹੈ |
ਇਸ ਦੌਰਾਨ ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ ਜਾਂਚ ਵਿਚ ਕੁੱਝ ਨਹੀਂ ਆਇਆ ਅਤੇ ਕਿਹਾ ਕਿ ਉਹ ਵਿਜੀਲੈਂਸ ਦਫਤਰ ਦੇ ਬਾਹਰ ਖੜ੍ਹਾ ਹਨ, ਮੈਨੂੰ ਗ੍ਰਿਫਤਾਰ ਕਰ ਸਕਦੇ ਹੋ। ਕਾਂਗਰਸ ਵਲੋਂ ਦਿੱਤੇ ਇਸ ਧਰਨੇ ‘ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸੂ ਸਮੇਤ ਕਈ ਕਾਂਗਰਸੀ ਲੀਡਰ ਸ਼ਾਮਲ ਹਨ |
ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਆਗੂ ਪ੍ਰਤਾਪ ਬਾਜਵਾ ਕਾਰ ਕਾਂਗਰਸ ਭਵਨ ਦੇ ਅੰਦਰ ਜਾਣ ਦੀ ਇਜਾਜ਼ਤ ਨਾ ਮਿਲਣ ਕਾਰਨ ਭੜਕ ਗਏ । ਪ੍ਰਤਾਪ ਬਾਜਵਾ ਕਾਰ ਪਾਰਕਿੰਗ ਲਈ ਗੇਟ ਨਾ ਖੋਲ੍ਹੇ ਜਾਣ ਕਾਰਨ ਮੀਟਿੰਗ ਛੱਡ ਕੇ ਕਾਂਗਰਸ ਭਵਨ ਤੋਂ ਚਲੇ ਗਏ।