ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਕਾਰਨ ਕਾਂਗਰਸ (Congress) ਦੇ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ਵਿਚੋਂ ਬਾਹਰ ਕੱਢ ਦਿੱਤਾ | ਇਸਤੋਂ ਬਾਅਦ ਹੁਣ ਕਾਂਗਰਸੀ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸਦੇ ਨਾਲ ਹੀ ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਇਸ ਤਾਨਾਸ਼ਾਹੀ ਅਤੇ ਹੰਕਾਰੀ ਰਵੱਈਏ ਦੀ ਸਖ਼ਤ ਨਿਖੇਧੀ ਕਰਦੇ ਹਾਂ | ਉਨ੍ਹਾਂ ਕਿਹਾ ਕਿ “ਬਦਲਾਵ” ਪਾਰਟੀ ਅਤੇ ਨਕਲੀ ਇਨਕਲਾਬੀਆਂ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ।
We strongly condemn d dictatorial & arrogant attitude of @BhagwantMann & Speaker @Sandhwan for suspending @INCIndia Mla’s from Vidhan Sabha.The true democratic face of “Badlav”party & fake revolutionaries stands exposed. We’re forced to hold parallel session outside VS complex! pic.twitter.com/riAdqylots
— Sukhpal Singh Khaira (@SukhpalKhaira) September 27, 2022