Site icon TheUnmute.com

Congress: ਮਲਿਕਾਰਜੁਨ ਖੜਗੇ ਦਾ ਦਾਅਵਾ, ਕਿਹਾ-“ਸਾਡੇ ‘ਤੇ ਹ.ਮ.ਲਾ ਹੋਇਆ, ਸਾਨੂੰ ਅੰਦਰ ਜਾਣ ਨਹੀਂ ਦਿੱਤਾ”

Mallikarjun Kharge

ਚੰਡੀਗੜ, 19 ਦਸੰਬਰ 2024: ਰਾਜ ਸਭਾ ‘ਚ ਹੰਗਾਮੇ ਤੋਂ ਬਾਅਦ ਕਾਂਗਰਸ ਵੱਲੋਂ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਅਤੇ ਰਾਹੁਲ ਗਾਂਧੀ (Rahul Gandhi) ਨੇ ਪ੍ਰੈੱਸ ਵਾਰਤਾ ਦੌਰਾਨ ਭਾਜਪਾ ‘ਤੇ ਗੰਭੀਰ ਦੋਸ਼ ਲਾਏ ਹਨ | ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨਾਲ ਜੈਰਾਮ ਰਮੇਸ਼ ਸਮੇਤ ਕਈ ਆਗੂ ਮੌਜੂਦ ਸਨ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਨੇ ਸੰਵਿਧਾਨ ‘ਤੇ ਬਹਿਸ ਦੌਰਾਨ ਰਾਜ ਸਭਾ ‘ਚ ਕੇਂਦਰੀ ਗ੍ਰਹਿ ਮੰਤਰੀ ਦੇ ਭਾਸ਼ਣ ‘ਤੇ ਕਿਹਾ, ‘ਇਹ ਬਿਆਨ ਜੋ ਸਰਕਾਰ ਅਤੇ ਖਾਸ ਕਰਕੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਡਾ. ਬੀ.ਆਰ. ਅੰਬੇਡਕਰ ਬਾਰੇ ਦੇ ਰਹੇ ਹਨ, ਜੋ ਕਿ ਬਹੁਤ ਦੁਖਦਾਈ ਹੈ | ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਤੱਥਾਂ ਨੂੰ ਵੇਖੇ ਬਿਨਾਂ ਕੱਲ੍ਹ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਡਾ.ਬੀ.ਆਰ.ਅੰਬੇਦਕਰ ਨੂੰ ਬਾਰੇ ਬੋਲਣ ਤੋਂ ਪਹਿਲਾਂ ਉਨ੍ਹਾਂ ਨੂੰ ਤੱਥਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

ਖੜਗੇ ਨੇ ਕਿਹਾ ਕਿ ਭਾਜਪਾ ਨੇ ਸਿਰਫ ਝੂਠ ਬੋਲਿਆ ਅਤੇ ਨਹਿਰੂ-ਅੰਬੇਦਕਰ ਦਾ ਅਪਮਾਨ ਕੀਤਾ। ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਗਲਤੀ ਮੰਨਣ ਨੂੰ ਤਿਆਰ ਨਹੀਂ ਹਨ। ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੁਆਫ਼ੀ ਮੰਗਣ ਅਤੇ ਉਨ੍ਹਾਂ ਤੋਂ ਅਹੁਦੇ ਤੋਂ ਅਸਤੀਫਾ ਮੰਗਿਆ ਹੈ |

ਮਲਿਕਾਰਜੁਨ ਖੜਗੇ ਨੇ ਕਿਹਾ ਕਿ ਅਸੀਂ ਹਰ ਰੋਜ਼ ਸੰਸਦ ‘ਚ ਵਿਰੋਧ ਪ੍ਰਦਰਸ਼ਨ ਕਰਦੇ ਸੀ, ਕਦੇ ਕੋਈ ਹਿੰਸਾ ਨਹੀਂ ਹੋਈ। ਅੱਜ ਵੀ ਅਸੀਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸੀ। ਸਾਨੂੰ ਮਕਰ ਦੁਆਰ ਵਿਖੇ ਰੋਕ ਲਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਦੌਰਾਨ ਸਾਡੇ ‘ਤੇ ਹਮਲਾ ਹੋਇਆ, ਭਾਜਪਾ ਦੇ ਸੰਸਦ ਮੈਂਬਰਾਂ ਨੇ ਮੇਰੇ ਨਾਲ ਧੱਕਾ ਕੀਤਾ। ਸਾਡੀਆਂ ਮਹਿਲਾ ਸੰਸਦ ਮੈਂਬਰਾਂ ਨਾਲ ਵੀ ਧੱਕਾ ਕੀਤਾ ਗਿਆ। ਉਹ ਲੋਕ ਸਾਡਾ ਮਜ਼ਾਕ ਉਡਾ ਰਹੇ ਸਨ। ਉਨ੍ਹਾਂ ਕਿ ਅਸੀਂ ਇਸ ਮਾਮਲੇ ਨੂੰ ਲੈ ਕੇ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕਰਾਂਗੇ।

ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕੀਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ ‘ਚ ਦੇਸ਼ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਅਤੇ ਕੇਂਦਰੀ ਮੰਤਰੀ ਮੰਡਲ ਤੋਂ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ।

Read More: Maharashtra News: ਮੁੰਬਈ ਬਣੇਗਾ ਕੇਂਦਰ ਸ਼ਾਸਤ ਪ੍ਰਦੇਸ਼ !, ਦੋ ਪਾਰਟੀਆਂ ‘ਚ ਟਕਰਾਅ

Exit mobile version