July 2, 2024 7:41 pm
Congress

Congres : ਕਾਂਗਰਸ ਜਲਦ ਹੀ ਕਰ ਸਕਦੀ ਹੈ ਨਵੇਂ ਸੂਬਾ ਪ੍ਰਧਾਨ ਦਾ ਐਲਾਨ

ਚੰਡੀਗੜ੍ਹ 29 ਮਾਰਚ 2022: ਕਾਂਗਰਸ (Congress) ਪਾਰਟੀ ਦੀ ਵਿਧਾਨ ਸਭਾ ਚੋਣਾਂ ‘ਚ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਪੰਜਾਬ ‘ਚ ਆਪਣੇ ਆਪ ਨੂੰ ਕਾਇਮ ਰੱਖਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਦੇ ਮੁਤਾਬਕ ਪੰਜਾਬ ‘ਚ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਨਿਯੁਕਤੀ ਜਲਦੀ ਹੋ ਸਕਦੀ ਹੈ। ਇਸਦੇ ਨਾਲ ਹੀ ਚੋਣਾਂ ‘ਚ ਹਾਰ ਦੇ ਕਾਰਨਾਂ ਦਾ ਪਤਾ ਲਗਾਉਣ ਵਾਲੀ ਟੀਮ ਨੇ ਸੂਬਾ ਪ੍ਰਧਾਨ ਦੇ ਅਹੁਦੇ ਲਈ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਚਾਰ ਨਾਂ ਭੇਜੇ ਹਨ। ਜਿਕਰਯੋਗ ਹੈ ਕਿ ਪਾਰਟੀ ਦੇ ਦੋ ਮੌਜੂਦਾ ਸੰਸਦ ਮੈਂਬਰ ਸੂਬਾ ਪ੍ਰਧਾਨ ਬਣਨ ਦੀ ਦੌੜ ‘ਚ ਹਨ।

ਪੰਜਾਬ ਚੋਣਾਂ ‘ਚ ਕਾਂਗਰਸ (Congress) ਪਾਰਟੀ ਦੀ ਹਾਰ ਦਾ ਸਭ ਤੋਂ ਵੱਡਾ ਕਾਰਨ ਆਗੂਆਂ ‘ਚ ਆਪਸੀ ਫੁੱਟ ਨੂੰ ਦੱਸਿਆ ਜਾ ਰਿਹਾ ਹੈ। ਇਸਦੇ ਨਾਲ ਹੀ ਚੋਣਾਂ ਤੋਂ ਬਾਅਦ ਵੀ ਪਾਰਟੀ ਆਗੂਆਂ ਵੱਲੋਂ ਇੱਕ ਦੂਜੇ ’ਤੇ ਦੋਸ਼ ਲਾਉਣ ਦਾ ਸਿਲਸਿਲਾ ਜਾਰੀ ਹੈ। ਇਸ ਸਥਿਤੀ ਨੂੰ ਦੇਖਦਿਆਂ ਕਾਂਗਰਸ ਪਾਰਟੀ ਜਲਦੀ ਹੀ ਸੂਬਾ ਪ੍ਰਧਾਨ ਦਾ ਨਾਂ ਦੇ ਸਕਦੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਰਵਨੀਤ ਸਿੰਘ ਬਿੱਟੂ ਅਤੇ ਸੰਤੋਸ਼ ਚੌਧਰੀ ਸੂਬਾ ਪ੍ਰਧਾਨ ਬਣਨ ਦੀ ਦੌੜ ‘ਚ ਸਭ ਤੋਂ ਅੱਗੇ ਹਨ। ਇਸ ਤੋਂ ਇਲਾਵਾ ਸਾਬਕਾ ਮੰਤਰੀ ਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੀ ਸੂਬਾ ਪ੍ਰਧਾਨ ਬਣਨ ਦੀ ਦੌੜ ‘ਚ ਹਨ।