Site icon TheUnmute.com

ਕਾਂਗਰਸ ਪੰਜਾਬ ਦੀਆਂ 7 ਲੋਕ ਸਭਾ ਸੀਟਾਂ ‘ਤੇ ਛੇਤੀ ਕਰ ਸਕਦੀ ਹੈ ਉਮੀਦਵਾਰਾਂ ਦਾ ਐਲਾਨ

Congress

ਚੰਡੀਗੜ੍ਹ, 21 ਅਪ੍ਰੈਲ 2024: ਇੰਡੀਅਨ ਨੈਸ਼ਨਲ ਕਾਂਗਰਸ (INC) ਦੀ ਚੋਣ ਕਮੇਟੀ ਦੀ ਬੈਠਕ ਐਤਵਾਰ ਸਵੇਰੇ ਦਿੱਲੀ ਵਿੱਚ ਹੋਈ। ਜਿਸ ਵਿਚ ਪੰਜਾਬ ਦੀਆਂ ਬਾਕੀ 7 ਸੀਟਾਂ ‘ਤੇ ਚਰਚਾ ਕੀਤੀ ਗਈ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਕਾਂਗਰਸ (Congress)  ਅੱਜ ਕੁਝ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਜਿਨ੍ਹਾਂ ਦੀ ਸੂਚੀ ਅੱਜ ਸ਼ਾਮ ਤੱਕ ਜਾਰੀ ਹੋਣ ਦੀ ਸੰਭਾਵਨਾ ਹੈ।

ਐਤਵਾਰ ਸਵੇਰੇ ਦਿੱਲੀ ‘ਚ ਸ਼ੁਰੂ ਹੋਈ ਬੈਠਕ ‘ਚ ਕਾਂਗਰਸ (Congress) ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਸੋਨੀਆ ਗਾਂਧੀ ਮੌਜੂਦ ਸਨ। ਇਨ੍ਹਾਂ ਤੋਂ ਇਲਾਵਾ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਹਾਜ਼ਰ ਸਨ। ਜਿਸ ਨੇ ਕਾਂਗਰਸ ਪ੍ਰਧਾਨ ਅਤੇ ਸੋਨੀਆ ਗਾਂਧੀ ਦੇ ਸਾਹਮਣੇ ਪੰਜਾਬ ਦੀਆਂ 7 ਸੀਟਾਂ ਬਾਰੇ ਪੇਸ਼ਕਾਰੀ ਦਿੱਤੀ ਹੈ।

Exit mobile version