June 24, 2024 1:32 am
Punjab Government

ਸੁਨੀਲ ਜਾਖੜ ‘ਤੇ ਅੱਜ ਕਾਂਗਰਸ ਲੈ ਸਕਦੀ ਹੈ ਫੈਸਲਾ

ਚੰਡੀਗੜ੍ਹ, 11 ਅਪ੍ਰੈਲ 2022 : ਪੰਜਾਬ ਚੋਣਾਂ ਦੌਰਾਨ ਕਾਂਗਰਸ ਨੂੰ ਬੁਰੀ ਤਰ੍ਹਾਂ ਹਾਰ ਮਿਲੀ, ਜਿਸ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਲੈ ਲਿਆ |

ਜਿਸ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਪੰਜਾਬ ‘ਚ ਕਾਂਗਰਸ ਨੂੰ ਦੁਬਾਰਾ ਖੜ੍ਹਾ ਕਰਨ ਲਈ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨਗੀ ਦਾ ਅਹੁਦੇ ‘ਤੇ ਬੈਠਾ ਦਿੱਤਾ।

ਜਿਸ ਤੋਂ ਬਾਅਦ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਗਏ ਹਨ।

ਜਿਸ ਤੋਂ ਬਾਅਦ ਥੋੜ੍ਹੇ ਸਮੇਂ ਅੰਦਰ ਹੀ ਸੁਰਜੀਤ ਸਿੰਘ ਧੀਮਾਨ ਨੂੰ ਕਾਂਗਰਸ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਜਾਂਦਾ ਹੈ, ਭਾਵ ਉਨ੍ਹਾਂ ਨੂੰ ਅਹੁਦਿਆਂ ਤੋਂ ਹਟਾ ਦਿੱਤਾ ਜਾਂਦਾ ਹੈ |

ਜਿਸ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਹੁਣ ਸਖ਼ਤ ਨਜ਼ਰ ਆ ਰਹੀ ਹੈ ਪਿਛਲੇ ਦਿਨੀਂ ਸੁਨੀਲ ਜਾਖੜ ਵੱਲੋਂ ਦਲਿਤ ਭਾਈਚਾਰ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਤਿੱਖੀ ਟਿੱਪਣੀ ਕੀਤੀ ਗਈ ਸੀ।

ਜਿਸ ਤੋਂ ਬਾਅਦ ਸਾਰੇ ਦਲਿਤ ਲੀਡਰਾਂ ਵੱਲੋਂ ਇਕਜੁੱਟ ਹੋ ਕੇ ਸੁਨੀਲ ਜਾਖੜ ਉੱਪਰ ਕਾਰਵਾਈ ਕਰਨ ਦੀ ਹਾਈ ਕਮਾਂਡ ਤੋਂ ਮੰਗ ਕੀਤੀ ਗਈ ਹੈ ।

ਦੂਜੇ ਪਾਸੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਹਾਈ ਕਮਾਂਡ ਤੋਂ ਸੁਨੀਲ ਜਾਖੜ ਉਪਰ ਕਾਰਵਾਈ ਕਰਨ ਦੀ ਮੰਗ ਕਰ ਦਿੱਤੀ ਹੈ ।