Site icon TheUnmute.com

ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਮਾਈਨਿੰਗ ਨੂੰ ਲੈ ਕੇ ਘੇਰੀ ਮਾਨ ਸਰਕਾਰ

Pargat Singh

ਚੰਡੀਗੜ੍ਹ 30 ਅਗਸਤ 2022: ਬੀਤੇ ਦਿਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਰਹੱਦੀ ਖੇਤਰ ਪਠਾਨਕੋਟ, ਗੁਰਦਾਸਪੁਰ ’ਚ ਹਰ ਤਰ੍ਹਾਂ ਦੀ ਮਾਈਨਿੰਗ ’ਤੇ ਰੋਕ ਲਗਾ ਦਿੱਤੀ ਹੈ। ਇਸ ਮੁੱਦੇ ‘ਤੇ ਪੰਜਾਬ ਕਾਂਗਰਸ ਨੇ ਪੰਜਾਬ ਦੀ ਮਾਨ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ | ਇਸ ਦੌਰਾਨ ਕਾਂਗਰਸੀ ਵਿਧਾਇਕ ਪਰਗਟ ਸਿੰਘ (Pargat Singh) ਨੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਹਾਈਕੋਰਟ ਨੇ ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਖਤਮ ਕਰਨ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕੀਤਾ ਹੈ।

ਇਸਦੇ ਨਾਲ ਹੀ ਪਰਗਟ ਸਿੰਘ (Pargat Singh) ਨੇ ਕਿਹਾ ਹੈ ਕਿ ‘ਆਪ’ ਪਾਰਟੀ ਦੇ ਲੀਡਰਾਂ ਦੇ ਵੱਡੇ-ਵੱਡੇ ਦਾਅਵਿਆਂ ਦੇ ਉਲਟ ਪਠਾਨਕੋਟ ਪੱਟੀ ਵਿੱਚ ਗੈਰ-ਕਾਨੂੰਨੀ ਮਾਈਨਿੰਗ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ | ਹਾਈਕੋਰਟ ਨੇ ਸਰਹੱਦੀ ਇਲਾਕਿਆਂ ‘ਚ ਮਾਈਨਿੰਗ ਨੂੰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਦੱਸਿਆ |

ਜਿਕਰਯੋਗ ਹੈ ਕਿ ਸੂਬੇ ਦੇ ਸਰਹੱਦੀ ਇਲਾਕਿਆਂ ‘ਚ ਵਿੱਚ ਮਾਈਨਿੰਗ ਨੂੰ ਲੈ ਕੇ ਬੀਐੱਸਐਫ ਨੇ ਵੀ ਚਿੰਤਾ ਪ੍ਰਗਟਾਈ ਸੀ। ਇਸਦੇ ਨਾਲ ਹੀ ਪਠਾਨਕੋਰਟ ਵਿਖੇ ਚੱਕੀ ਦਰਿਆ ਦੇ ਬਣੇ ਰੇਲਵੇ ਪੁਲ ਡਿੱਗਣ ‘ਤੇ ਵੀ ਚਰਚਾ ਹੋਈ | ਇਸਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਖ਼ਲ ਕੀਤੇ ਗਏ ਜਵਾਬ ’ਤੇ ਅਸੰਤੁਸ਼ਟੀ ਜ਼ਾਹਿਰ ਕੀਤੀ ਅਤੇ ਨਵੇਂ ਸਿਰਿਓਂ ਪੁਖ਼ਤਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

 

Exit mobile version