Site icon TheUnmute.com

ਕਾਂਗਰਸੀ MLA ਸੁਖਪਾਲ ਸਿੰਘ ਖਹਿਰਾ ਕਿਸਾਨਾਂ ਦੇ ਹੱਕ ਸ਼ੰਭੂ ਬਾਰਡਰ ਪੁੱਜੇ

farmers

ਚੰਡੀਗੜ੍ਹ, 13 ਫਰਵਰੀ 2024: ਪੰਜਾਬ ਦੇ ਕਿਸਾਨ (farmers) ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ, ਜਿਸ ਕਾਰਨ ਕਈ ਥਾਵਾਂ ‘ਤੇ ਕਿਸਾਨਾਂ ਨੂੰ ਪੁਲਿਸ ਨੇ ਰੋਕਿਆ ਹੈ ਅਤੇ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਪੁਲਿਸ ਨੇ ਕਈ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਹੈ | ਇਸ ਤੋਂ ਇਲਾਵਾ ਕਿਸਾਨਾਂ ਨੂੰ ਪੰਜਾਬ ਦੀਆਂ ਸਿਆਸੀ ਪਾਰਟੀਆਂ ਦਾ ਵੀ ਸਮਰਥਨ ਮਿਲ ਰਿਹਾ ਹੈ।

ਇਸ ਦੌਰਾਨ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਕਿਸਾਨਾਂ (farmers) ਦੇ ਹੱਕ ਸ਼ੰਭੂ ਬਾਰਡਰ ਪਹੁੰਚ ਗਏ ਹਨ। ਸ਼ੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਹਰਿਆਣਾ ਸਰਕਾਰ ਦੀ ਕਾਰਵਾਈ ਦੀ ਨਿੰਦਾ ਕੀਤੀ ਹੈ। ਇਸਦੇ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸੱਦਾ ਦਿੱਤਾ ਹੈ ਕਿ ਉਹ ਆਪਣੇ 92 ਵਿਧਾਇਕਾਂ ਨੂੰ ਲੈ ਕੇ ਧਰਨੇ ’ਚ ਪਹੁੰਚਣ।

Exit mobile version