ਚੰਡੀਗੜ੍ਹ, 15 ਜਨਵਰੀ 2024: ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਅੱਜ ਸ਼ਾਮ ਨਾਭਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਇਸ ਤੋਂ ਬਾਅਦ ਉਹ ਆਪਣੇ ਪਿੰਡ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਾਰੇ ਕਾਂਗਰਸੀ ਆਗੂਆਂ ਨੇ ਮੇਰਾ ਸਾਥ ਦਿੱਤਾ ਹੈ | ਉਨ੍ਹਾਂ ਕਿ ਕਿਹਾ ਮੇਰੇ ਖ਼ਿਲਾਫ਼ ਝੂਠਾ ਮੁਕੱਦਮਾ ਦਰਜ ਕੀਤਾ ਗਿਆ |
ਸੁਖਪਾਲ ਖਹਿਰਾ ਨੇ ਕਿਹਾ ਕਿ ਮੈਂ ਸੱਚ ਬੋਲਣ ਦੀ ਸਜ਼ਾ ਦਿੱਤੀ ਗਈ ਹੈ | ਸੁਖਪਾਲ ਖਹਿਰਾ ਵਕੀਲਾਂ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਵੱਲੋਂ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ।
ਜਿਸ ਕਾਰਨ ਪੁਲਿਸ ਨੇ 9 ਜਨਵਰੀ ਨੂੰ ਰਿਕਾਰਡ ਪੇਸ਼ ਨਹੀਂ ਕੀਤਾ ਅਤੇ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਸਨ । ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ ਸੀ, ਇਸ ਲਈ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ। ਪੁਲਿਸ ਨੇ ਰਿਕਾਰਡ ਪੇਸ਼ ਕੀਤਾ। ਅੱਜ ਅਦਾਲਤ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ।