9 ਅਗਸਤ 2025: ਪੰਜਾਬ ਦੇ ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Congress MLA Sukhpal Singh Khaira) ਲਈ ਇੱਕ ਹੋਰ ਮੁਸੀਬਤ ਖੜ੍ਹੀ ਹੋ ਗਈ ਹੈ। ਉਨ੍ਹਾਂ ਦੇ ਸਾਬਕਾ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਅਤੇ ਬਹੁਤ ਹੀ ਕਰੀਬੀ ਸਹਿਯੋਗੀ ਜੋਗਾ ਸਿੰਘ ਨੂੰ ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਅਨੁਸਾਰ, ਇਹ ਕਾਰਵਾਈ ਫਾਜ਼ਿਲਕਾ ਪੁਲਿਸ ਨੇ ਕੀਤੀ ਹੈ ਅਤੇ ਇਹ ਮਾਮਲਾ ਨਸ਼ਾ ਤਸਕਰੀ ਨਾਲ ਸਬੰਧਤ ਹੈ।
ਜਾਣਕਾਰੀ ਅਨੁਸਾਰ, ਜੋਗਾ ਸਿੰਘ ਸਾਲ 2015 ਵਿੱਚ ਦਰਜ ਇੱਕ ਵੱਡੇ ਨਸ਼ਾ ਤਸਕਰੀ ਮਾਮਲੇ ਵਿੱਚ ਫਾਜ਼ਿਲਕਾ ਪੁਲਿਸ (fazilka police) ਨੂੰ ਲੋੜੀਂਦਾ ਸੀ। ਇਸ ਮਾਮਲੇ ਵਿੱਚ ਮਾਰਕੀਟ ਕਮੇਟੀ ਢਿੱਲਵਾਂ ਦੇ ਸਾਬਕਾ ਚੇਅਰਮੈਨ ਸਮੇਤ 9 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਫਾਜ਼ਿਲਕਾ ਪੁਲਿਸ ਦਾ ਦਾਅਵਾ ਹੈ ਕਿ ਕਾਰਵਾਈ ਦੌਰਾਨ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, 2 ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਕੀਤੀ ਗਈ ਸੀ। ਜਾਂਚ ਦੌਰਾਨ ਜੋਗਾ ਸਿੰਘ ਦਾ ਨਾਮ ਸਾਹਮਣੇ ਆਇਆ ਸੀ ਅਤੇ ਪੁਲਿਸ ਉਸਦੀ ਭਾਲ ਕਰ ਰਹੀ ਸੀ।
ਵਿਧਾਇਕ ਖਹਿਰਾ ਨੂੰ ਪਹਿਲਾਂ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ
ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਸੀ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੀ ਇਸੇ ਮਾਮਲੇ ਵਿੱਚ ਪੁੱਛਗਿੱਛ ਲਈ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ, ਹਾਲਾਂਕਿ ਉਹ ਲਗਾਤਾਰ ਇਸ ਮਾਮਲੇ ਨਾਲ ਕਿਸੇ ਵੀ ਸਬੰਧ ਤੋਂ ਇਨਕਾਰ ਕਰਦੇ ਆ ਰਹੇ ਹਨ।
Read More: CM ਮਾਨ ਦੇ OSD ਨੇ ਸੁਖਪਾਲ ਸਿੰਘ ਖਹਿਰਾ ਨੂੰ ਭੇਜਿਆ ਮਾਣਹਾਨੀ ਦਾ ਕਾਨੂੰਨੀ ਨੋਟਿਸ