July 5, 2024 12:38 am
Shashi Tharoor

ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੂੰ ਫਰਾਂਸ ਦੇ ਸਰਵਉੱਚ ਨਾਗਰਿਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ 11 ਅਗਸਤ 2022: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ (Shashi Tharoor) ਨੂੰ ਫਰਾਂਸ ਦੇ ਸਰਵਉੱਚ ਨਾਗਰਿਕ ਪੁਰਸਕਾਰ “ਸ਼ੈਵਲੀਅਰ ਡੇ ਲਾ ਲੀਜਨ ਡੀ” ਆਨਰ ਨਾਲ ਸਨਮਾਨਿਤ ਕੀਤਾ ਜਾਵੇਗਾ ਹੈ। ਕਾਂਗਰਸ ਪਾਰਟੀ ਦੇ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਇਸ ਸਨਮਾਨ ਲਈ ਵਧਾਈ ਦਿੱਤੀ ਹੈ।

ਫਰਾਂਸ ਸਰਕਾਰ ਉਨ੍ਹਾਂ ਦੀਆਂ ਲਿਖਤਾਂ ਅਤੇ ਭਾਸ਼ਣਾਂ ਲਈ ਉਨ੍ਹਾਂ ਨੂੰ ਸਨਮਾਨਿਤ ਕਰਨ ਜਾ ਰਹੀ ਹੈ। ਦਿੱਲੀ ਵਿੱਚ ਫਰਾਂਸ ਦੇ ਰਾਜਦੂਤ ਇਮੈਨੁਅਲ ਲੈਨਿਨ ਨੇ ਥਰੂਰ ਨੂੰ ਪੱਤਰ ਲਿਖ ਕੇ ਇਸ ਸਨਮਾਨ ਦੀ ਜਾਣਕਾਰੀ ਦਿੱਤੀ ਹੈ। ਸ਼ਸ਼ੀ ਥਰੂਰ (Shashi Tharoor) ਨੇ ਕਿਹਾ ਕਿ ਮੈਂ ਇਸ ਸਨਮਾਨ ਨਾਲ ਮਾਣ ਮਹਿਸੂਸ ਕਰ ਰਿਹਾ ਹਾਂ। ਉਨ੍ਹਾਂ ਦਾ ਧੰਨਵਾਦ ਅਤੇ ਪ੍ਰਸ਼ੰਸਾ ਜਿਨ੍ਹਾਂ ਨੇ ਸੋਚਿਆ ਕਿ ਮੈਂ ਇਸ ਸਨਮਾਨ ਦਾ ਹੱਕਦਾਰ ਹਾਂ।