Site icon TheUnmute.com

ਕਾਂਗਰਸ ਦੇ ਰਾਸ਼ਟਰੀ ਬੁਲਾਰੇ ਗੌਰਵ ਵੱਲਭ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

Gaurav Vallabh

ਚੰਡੀਗੜ੍ਹ, 04 ਅਪ੍ਰੈਲ 2024: ਲੋਕ ਸਭਾ ਚੋਣਾਂ ਦੀਆਂ ਸਰਗਰਮੀਆਂ ਦਰਮਿਆਨ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਗੌਰਵ ਵੱਲਭ (Gaurav Vallabh) ਨੇ ਵੀਰਵਾਰ ਸਵੇਰੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦਿਸ਼ਾਹੀਣ ਹੋ ​​ਗਈ ਹੈ। ਉਨ੍ਹਾਂ ਨੇ ਅਯੁੱਧਿਆ ਦੇ ਰਾਮ ਮੰਦਰ ‘ਚ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਕਾਂਗਰਸ ਦੇ ਰੁਖ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ ।

ਗੌਰਵ ਵੱਲਭ (Gaurav Vallabh) ਨੇ ਕਿਹਾ, ’ਮੈਂ’ਤੁਸੀਂ ਸਵੇਰ-ਸ਼ਾਮ ਨਾ ਤਾਂ ਸਨਾਤਨ ਵਿਰੋਧੀ ਨਾਅਰੇ ਲਗਾ ਸਕਦਾ ਹਾਂ ਅਤੇ ਨਾ ਹੀ ਦੇਸ਼ ਦੀ ਦੌਲਤ ਬਣਾਉਣ ਵਾਲਿਆਂ (ਵੈਲਥ ਕਰੀਏਟਰ) ਨੂੰ ਗਾਲ੍ਹਾਂ ਦੇ ਸਕਦਾ ਹਾਂ। ਇਸ ਲਈ ਮੈਂ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ।

Exit mobile version