July 2, 2024 8:05 pm
ਬੀਬੀ ਜਗੀਰ ਕੌਰ

ਕਾਂਗਰਸ ਪਾਰਟੀ ਕਦੇ ਵੀ ਸਿੱਖਾਂ ਦੀ ਹਮਾਇਤੀ ਨਹੀਂ ਹੋ ਸਕਦੀ : ਬੀਬੀ ਜਗੀਰ ਕੌਰ

ਚੰਡੀਗੜ੍ਹ, 30 ਅਕਤੂਬਰ 2021 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ 1984 ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਕਾਂਗਰਸ ਵੱਲੋਂ ਅਹੁਦਾ ਦੇ ਨਿਵਾਜ਼ਣ ’ਤੇ ਨਰਾਜ਼ਗੀ ਜਾਹਿਰ ਕੀਤੀ ਹੈ । 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਕਹੇ ਜਾਣ ਵਾਲੇ ਜਗਦੀਸ਼ ਟਾਈਟਲਰ ਨੂੰ ਹੁਣ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਬਣਾਉਣ ਤੋਂ ਬਾਅਦ ਇਕ ਵਾਰ ਫਿਰ ਵਿਵਾਦ ਉਠਦਾ ਨਜ਼ਰ ਆ ਰਿਹਾ ਹੈ|

ਜਿਸ ਤੇ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 1984ਸਿੱਖ ਕਤਲੇਆਮ ਦਾ ਮੁੱਖ ਦੋਸ਼ੀਆਂ ਚ ਨਾਮ ਆਉਂਦਾ ਸੀ ਜਗਦੀਸ਼ ਟਾਈਟਲਰ ਦਾ ਅਤੇ ਹੁਣ ਕਾਂਗਰਸ ਪਾਰਟੀ ਵੱਲੋਂ ਉਸ ਨੂੰ ਅਮੰਤ੍ਰਿਤ ਮੈਂਬਰ ਬਣਾਉਣਾ ਸਿੱਖਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਵਾਲੀ ਗੱਲ ਹੈ ਉਨ੍ਹਾਂ ਕਿਹਾ ਕਿ ਮੈਂ ਜਗਦੀਸ਼ ਟਾਈਟਲਰ ਨੂੰ ਦਿੱਤੇ ਨਵੇਂ ਅਹੁਦੇ ਦੀ ਨਿੰਦਾ ਕਰਦੀ ਹਾਂ |

ਬੀਬੀ ਜਗੀਰ ਕੌਰ ਨੇ ਕਿਹਾ ਕਿ ਇੰਦਰਾ ਗਾਂਧੀ ਦੇ ਪਰਿਵਾਰਿਕ ਮੈਂਬਰਾਂ ਨੇ ਇੱਕ ਵਾਰ ਫੇਰ ਸਿੱਖਾਂ ਦੇ ਦਿਲਾਂ ਤੇ ਠੇਸ ਪੁੱਜੀ ਹੈ ਬੀਬੀ ਜਗੀਰ ਕੌਰ ਨੇ ਅੱਗੇ ਕਿਹਾ ਕਿ ਕਾਂਗਰਸ ਸਰਕਾਰ ਨੇ ਹੀ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਿਰਾਏ ਤੇ ਉੱਨੀ ਸੌ ਚੌਰਾਸੀ ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਾਰ ਵਾਰ ਸਾਨੂੰ ਉੱਨੀ ਸੌ ਚੁਰਾਸੀ ਯਾਦ ਕਰਵਾ ਕੇ ਸਾਡੇ ਜ਼ਖਮਾਂ ਤੇ ਲੂਣ ਛਿੜਕਣ ਦਾ ਕੰਮ ਕਰਦੀ ਆਈ ਹੈ ਸੋ ਕਾਂਗਰਸ ਕਦੀ ਵੀ ਸਿੱਖਾਂ ਦੀ ਹਮਾਇਤੀ ਨਹੀਂ ਹੋ ਸਕਦੀ