July 7, 2024 5:28 pm
Mallikarjun Kharge

ਕਾਂਗਰਸ ਪਾਰਟੀ ਦਾ ਦਾਅਵਾ, ਮਲਿਕਾਰਜੁਨ ਖੜਗੇ ਅਤੇ ਉਸਦੇ ਪਰਿਵਾਰ ਨੂੰ ਜਾਨ ਦਾ ਖ਼ਤਰਾ

ਚੰਡੀਗੜ੍ਹ, 06 ਮਈ 2023: ਕਰਨਾਟਕ ਵਿੱਚ ਚੋਣਾਂ ਦੀਆਂ ਤਾਰੀਖਾਂ ਨੇੜੇ ਆ ਰਹੀਆਂ ਹਨ। ਇਸ ਦੌਰਾਨ ਭਾਜਪਾ, ਕਾਂਗਰਸ ਅਤੇ ਜੇਡੀਐਸ ਵਿਚਾਲੇ ਜ਼ੁਬਾਨੀ ਬਹਿਸ ਤੇਜ਼ ਹੁੰਦੀ ਜਾ ਰਹੀ ਹੈ। ਇਸ ਦੌਰਾਨ ਕਾਂਗਰਸ ਨੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਦੀ ਜਾਨ ਨੂੰ ਖ਼ਤਰਾ ਹੋਣ ਦਾ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਆਗੂ ਮਲਿਕਾਰਜੁਨ ਖੜਗੇ ਅਤੇ ਉਸ ਦੇ ਪਰਿਵਾਰ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਹਨ।ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਦੋਸ਼ ਲਾਇਆ ਕਿ ਚਿਤਾਪੁਰ ਤੋਂ ਭਾਜਪਾ ਦੇ ਉਮੀਦਵਾਰ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚਹੇਤੇ ਹਨਮ ਜਿਨ੍ਹਾਂ ਦੀ ਕਥਿਤ ਆਡੀਓ ਰਿਕਾਰਡਿੰਗ ਤੋਂ ਸਾਜ਼ਿਸ਼ ਸਪੱਸ਼ਟ ਹੈ।

ਸੁਰਜੇਵਾਲਾ ਨੇ ਕਾਨਫਰੰਸ ਵਿਚ ਇਕ ਕਥਿਤ ਆਡੀਓ ਕਲਿੱਪ ਵੀ ਚਲਾਈ ਅਤੇ ਦਾਅਵਾ ਕੀਤਾ ਕਿ ਚਿਤਾਪੁਰ ਤੋਂ ਭਾਜਪਾ ਵਿਧਾਇਕ ਮਣੀਕਾਂਤ ਰਾਠੌੜ ਨੇ ਖੜਗੇ (Mallikarjun Kharge) ਲਈ ਕਥਿਤ ਤੌਰ ‘ਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਖੜਗੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਾਰਨ ਦੀ ਗੱਲ ਵੀ ਸੁਣੀ। ਕਾਂਗਰਸ ਬੁਲਾਰੇ ਨੇ ਕਿਹਾ, “ਮੈਨੂੰ ਪਤਾ ਹੈ ਕਿ ਪ੍ਰਧਾਨ ਮੰਤਰੀ ਇਸ ‘ਤੇ ਚੁੱਪ ਰਹਿਣਗੇ। ਕਰਨਾਟਕ ਪੁਲਿਸ ਅਤੇ ਚੋਣ ਕਮਿਸ਼ਨ ਵੀ ਇਸ ‘ਤੇ ਚੁੱਪ ਰਹਿਣਗੇ। ਪਰ ਕਰਨਾਟਕ ਦੇ ਲੋਕ ਚੁੱਪ ਨਹੀਂ ਰਹਿਣਗੇ ਅਤੇ ਮੂੰਹਤੋੜ ਜਵਾਬ ਦੇਣਗੇ।”

ਕਾਂਗਰਸ ਨੇ ਆਪਣੇ ਬਿਆਨ ਵਿੱਚ ਕਿਹਾ, “ਕੰਨੜ ਲੋਕਾਂ ਪ੍ਰਤੀ ਭਾਜਪਾ ਦੀ ਨਫ਼ਰਤ ਹੁਣ ਕਰਨਾਟਕ ਦੀ ਧਰਤੀ ਦੇ ਪੁੱਤਰ ਖੜਗੇ ਨੂੰ ਮਾਰਨ ਦੀ ਸਾਜ਼ਿਸ਼ ਵਿੱਚ ਬਦਲ ਗਈ ਹੈ।” ਬਿਆਨ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਅਤੇ ਭਾਜਪਾ ਲੀਡਰਸ਼ਿਪ ਦੇ ਕਤਲ ਦੀ ਕਥਿਤ ਸਾਜ਼ਿਸ਼ ਬਾਰੇ ਚੁੱਪ ਰਹੇਗੀ। ਕਾਂਗਰਸ ਦੇ ਇਨ੍ਹਾਂ ਦੋਸ਼ਾਂ ਦਰਮਿਆਨ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇਗੀ। ਉਨ੍ਹਾਂ ਕਿਹਾ ਕਿ ਅਸੀਂ ਪੂਰੇ ਮਾਮਲੇ ਦੀ ਜਾਂਚ ਕਰਾਂਗੇ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।