July 1, 2024 12:22 am
Sunil Jakhar

ਕਾਂਗਰਸ ਪਾਰਟੀ ਨੇ ਨੋਟਿਸ ਜਾਰੀ ਕਰਕੇ ਮੇਰੇ ਆਤਮ-ਸਨਮਾਨ ਨੂੰ ਠੇਸ ਪਹੁੰਚਾਈ : ਸੁਨੀਲ ਜਾਖੜ

ਚੰਡੀਗੜ੍ਹ 28 ਅਪ੍ਰੈਲ 2022: ਪੰਜਾਬ ਕਾਂਗਰਸ (Congress) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar)  ਪਾਰਟੀ ਤੋਂ ਕਾਫੀ ਨਾਰਾਜ਼ ਨਜ਼ਰ ਆ ਰਹੇ ਹਨ। ਜਾਖੜ ਨੇ ਕਿਹਾ ਕਿ ਹਾਈਕਮਾਂਡ ਨੇ ਨੋਟਿਸ ਭੇਜ ਕੇ ਉਨ੍ਹਾਂ ਦੇ ਸਵੈਮਾਣ ਨੂੰ ਠੇਸ ਪਹੁੰਚਾਈ ਹੈ ਅਤੇ ਜ਼ਮੀਰ ਨੂੰ ਚੁਣੌਤੀ ਦਿੱਤੀ ਹੈ। ਸੂਤਰਾਂ ਦੇ ਮੁਤਾਬਕ ਸੁਨੀਲ ਜਾਖੜ ਨੇ ਵੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਮਿਲਣ ਦਾ ਸਮਾਂ ਲੰਘ ਗਿਆ ਹੈ।

ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦਾ ਕਾਂਗਰਸ (Congress) ਨਾਲ ਤਿੰਨ ਪੀੜ੍ਹੀਆਂ ਤੋਂ ਰਿਸ਼ਤਾ ਹੈ। ਇਸ ਦੌਰਾਨ ਆਪਣੇ 50 ਸਾਲਾਂ ਦੇ ਸਿਆਸੀ ਕਰੀਅਰ ਵਿੱਚ ਵੀ ਉਨ੍ਹਾਂ ਕਦੇ ਵੀ ਪਾਰਟੀ ਦੇ ਮਾਣ-ਸਨਮਾਨ ਨੂੰ ਢਾਹ ਨਹੀਂ ਲੱਗਣ ਦਿੱਤੀ। ਇਸ ਦੇ ਬਾਵਜੂਦ ਪਾਰਟੀ ਨੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਆਤਮ-ਸਨਮਾਨ ਨੂੰ ਠੇਸ ਪਹੁੰਚਾਈ ਹੈ।

ਉਨ੍ਹਾਂ ਨੇ ਕਿਹਾ ਕਿ ਕਾਂਗਰਸ ‘ਚ ਚਾਪਲੂਸੀ ਕਰਨ ਵਾਲੇ ਨੇਤਾਵਾਂ ‘ਤੇ ਇਤਰਾਜ਼ ਹੈ ਕਿਉਂਕਿ ਉਹ ਪਾਰਟੀ ਨੂੰ ਗੁੰਮਰਾਹ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਿੰਦੂ ਹੋਣ ਕਰਕੇ ਨਜ਼ਰਅੰਦਾਜ਼ ਕੀਤਾ ਗਿਆ ਹੈ। ਸੁਨੀਲ ਜਾਖੜ ਨੇ ਭਾਜਪਾ ‘ਚ ਸ਼ਾਮਲ ਹੋਣ ‘ਤੇ ਥੋੜ੍ਹਾ ਸਬਰ ਰੱਖਣ ਦੀ ਗੱਲ ਕਹੀ ਹੈ।

ਦੱਸ ਦੇਈਏ ਕਿ ਸਾਬਕਾ ਸੀ.ਐਮ ਚੰਨੀ ਬਾਰੇ ਬਿਆਨਬਾਜ਼ੀ ਕਰਨ ‘ਤੇ ਕਾਂਗਰਸ ਦੇ ਸੁਨੀਲ ਜਾਖੜ (Sunil Jakhar) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਕਾਂਗਰਸ ਹਾਈਕਮਾਂਡ ਦੀ ਸਿਫਾਰਿਸ਼ ਕਾਰਨ ਸੁਨੀਲ ਜਾਖੜ ‘ਤੇ ਵੱਡੀ ਕਾਰਵਾਈ ਕਰਦੇ ਹੋਏ ਪਾਰਟੀ ਨੇ ਉਨ੍ਹਾਂ ਨੂੰ ਸਾਰੇ ਅਹੁਦਿਆਂ ਤੋਂ ਬਰਖਾਸਤ ਕਰ ਦਿੱਤਾ ਅਤੇ ਉਨ੍ਹਾਂ ਨੂੰ ਮੁਅੱਤਲ ਨਹੀਂ ਕੀਤਾ। ਅਨੁਸ਼ਾਸਨੀ ਕਮੇਟੀ ਵੱਲੋਂ ਸੋਨੀਆ ਗਾਂਧੀ ਨੂੰ ਜਾਖੜ ਨੂੰ ਦੋ ਸਾਲਾਂ ਲਈ ਮੁਅੱਤਲ ਕਰਨ ਦੀ ਸਿਫ਼ਾਰਸ਼ ਕੀਤੀ ਜਾ ਰਹੀ ਸੀ।