July 4, 2024 9:19 pm
Punjab BJP

ਕਾਂਗਰਸ ਪਾਰਟੀ ਨੇ ਸੁਨੀਲ ਜਾਖੜ ਨੂੰ ਸਾਰੇ ਅਹੁਦਿਆਂ ਤੋਂ ਹਟਾਇਆ

ਚੰਡੀਗੜ੍ਹ 27 ਅਪ੍ਰੈਲ 2022: ਬੀਤੇ ਕੱਲ੍ਹ ਕਾਂਗਰਸ (Congress) ਦੀ ਅਨੁਸਾਸ਼ਨੀ ਕਮੇਟੀ ਦੇ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਲੀਡਰ ਸੁਨੀਲ ਜਾਖੜ (Sunil Jakhar) ਨੂੰ 2 ਸਾਲਾਂ ਲਈ ਸਸਪੈਂਡ ਕਰਨ ਦੀ ਸਿਫਾਰਿਸ਼ ਸੋਨੀਆ ਗਾਧੀ ਨੂੰ ਕੀਤੀ ਗਈ ਸੀ।

ਇਸ ਮਾਮਲੇ ‘ਤੇ ਸੋਨੀਆ ਗਾਂਧੀ ਦੇ ਵੱਲੋਂ ਜਾਖੜ ਨੂੰ ਪਾਰਟੀ ਵਿੱਚੋਂ ਸਸਪੈਂਡ ਕਰਨ ਦੀ ਥਾਂ ਸੁਨੀਲ ਜਾਖੜ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ । ਇਸ ਫੈਸਲੇ ਤੋਂ ਬਾਅਦ ਅਜਿਹਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਪਾਰਟੀ ਨੂੰ ਅਲਵਿਦਾ ਕਹਿ ਸਕਦੇ ਹਨ। ਦੂਜੇ ਪਾਸੇ ਸੁਨੀਲ ਜਾਖੜ ਦੇ ਭਤੀਜੇ ਸੰਦੀਪ ਜਾਖੜ ਜੋ ਕਿ ਅਬੋਹਰ ਤੋਂ ਕਾਂਗਰਸੀ ਵਿਧਾਇਕ ਹਨ, ਉਨ੍ਹਾਂ ਦਾ ਕਹਿਣਾ ਹੈ ਕਿ, ਉਹ ਆਪਣੇ ਚਾਚੇ ਜਾਖੜ ਦੇ ਨਾਲ ਗੱਲਬਾਤ ਕਰਕੇ ਅਗਲਾ ਫ਼ੈਸਲਾ ਲਵੇਗਾ।

ਦੱਸ ਦੇਈਏ ਕਿ ਜਾਖੜ ਦੀ ਬਿਆਨਬਾਜ਼ੀ ਨੂੰ ਲੈ ਕੇ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਕਾਰਵਾਈ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਸੁਨੀਲ ਜਾਖੜ ਨੇ ਇਸ ਗੱਲ ਤੋਂ ਨਾਰਾਜ਼ਗੀ ਜ਼ਾਹਰ ਕੀਤੀ ਹੈ ਕਿ ਹਾਈਕਮਾਂਡ ਨੇ ਪਹਿਲਾਂ ਇਸ ਮੁੱਦੇ ‘ਤੇ ਗੱਲ ਨਹੀਂ ਕੀਤੀ ਕਿ ਉਨ੍ਹਾਂ ਨੂੰ ਸਿੱਧਾ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸੁਨੀਲ ਜਾਖੜ ਪਹਿਲਾਂ ਹੀ ਕਈ ਕਾਰਨਾਂ ਕਰਕੇ ਆਪਣੀ ਪਾਰਟੀ ਤੋਂ ਨਾਰਾਜ਼ ਸਨ।