Site icon TheUnmute.com

ਕਾਂਗਰਸ ਪਾਰਟੀ ਪੰਜਾਬੀਆਂ ਦੀ ਭਾਵਨਾ ਸਮਝਦੀ ਹੈ : ਪ੍ਰਿਅੰਕਾ ਗਾਂਧੀ

Priyanka Gandhi

ਚੰਡੀਗੜ੍ਹ 13 ਫਰਵਰੀ 2022 : ਪੰਜਾਬ ਵਿਧਾਨ ਸਭਾ ਦੇ ਚੋਣ ਅਖਾੜੇ ‘ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ (Priyanka Gandhi) ਆਪਣੇ ਪੰਜਾਬ ਦੌਰੇ ਦੌਰਾਨ ਕੋਟਕਪੂਰਾ ਪਹੁੰਚ ਗਈ ਹੈ। ਇਥੇ ਪੁੱਜਣ ’ਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਕੋਟਕਪੂਰਾ ਤੋਂ ਉਮੀਦਵਾਰ ਅਜੈਪਾਲ ਦੇ ਹੱਕ ‘ਚ ਕੀਤੀ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਿਅੰਕਾ ਗਾਂਧੀ (Priyanka Gandhi) ਨੇ ਜਿੱਥੇ ਭਾਜਪਾ ‘ਤੇ ਨਿਸ਼ਾਨਾ ਸਾਧਿਆ, ਉੱਥੇ ਹੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ।

ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਕੈਪਟਨ ਸਰਕਾਰ ਵਿੱਚ ਕੁਝ ਖਾਮੀਆਂ ਸਨ ਕਿਉਂਕਿ ਭਾਜਪਾ ਦਿੱਲੀ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਚਲਾ ਰਹੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ 111 ਦਿਨਾਂ ਦੇ ਕਾਰਜਕਾਲ ਦੌਰਾਨ ਬਹੁਤ ਕੁਝ ਕੀਤਾ ਹੈ। ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਨਾਲ-ਨਾਲ ਬਿਜਲੀ ਦੇ ਬਿੱਲ ਵੀ ਮੁਆਫ਼ ਕੀਤੇ ਗਏ ਹਨ। ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਸਮਝ ਸਕਦੀ ਹੈ।

ਕਿਸਾਨ ਅੰਦੋਲਨ ਅਤੇ ਲਖੀਮਪੁਰ ਖੇੜੀ ਦੇ ਅਧਿਆਏ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਪੰਜਾਬੀਅਤ ਦੇਖਣ ਨੂੰ ਮਿਲੀ ਪਰ ਭਾਜਪਾ ਸਰਕਾਰ ਨੇ ਕਿਸਾਨਾਂ ਦੀ ਆਵਾਜ਼ ਨਹੀਂ ਸੁਣੀ। ‘ਆਪ’ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗੁਜਰਾਤ ਦਾ ਮਾਡਲ ਸਿਰਫ਼ ਕਾਗਜ਼ਾਂ ‘ਤੇ ਹੈ, ਉਸੇ ਤਰ੍ਹਾਂ ਦਿੱਲੀ ਸਰਕਾਰ ਦਾ ਮਾਡਲ ਵੀ ਸਿਰਫ਼ ਇਸ਼ਤਿਹਾਰਾਂ ‘ਚ ਹੈ।

Exit mobile version