ਚੰਡੀਗੜ੍ਹ, 07 ਮਾਰਚ, 2023: ਪੰਜਾਬ ਵਿਧਾਨ ਸਭਾ ਦੇ ਪਿਛਲੇ ਦਿਨੀਂ ਬਜਟ ਸੈਸ਼ਨ ‘ਤੇ ਹੋਈ ਬਹਿਸ ਤੋਂ ਬਾਅਦ ਕਾਂਗਰਸ (Congress) ਪਾਰਟੀ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ ਹੈ | ਵਿਰੋਧੀ ਪਾਰਟੀਆਂ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੀ.ਐਲ.ਪੀ. ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਜਾਂ ਤਾਂ ਮੁੱਖ ਮੰਤਰੀ ਪਿਛਲੇ ਦਿਨ ਦੇ ਵਿਵਹਾਰ ਲਈ ਮੁਆਫ਼ੀ ਮੰਗਣ, ਨਹੀਂ ਤਾਂ ਕਾਂਗਰਸ ਮੁੱਖ ਮੰਤਰੀ ਦਾ ਸਦਨ ਵਿੱਚ ਬਾਈਕਾਟ ਕਰਨਗੇ |
ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 6 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਰਵੱਈਏ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਕਾਂਗਰਸੀ ਵਿਧਾਇਕ ਮੁੱਖ ਮੰਤਰੀ ਭਗਵੰਤ ਮਾਨ ਦੀ ਮੁਆਫੀ ‘ਤੇ ਅੜੇ ਹੋਏ ਹਨ | ਉਨ੍ਹਾਂ ਕਿਹਾ ਕਿ ਇਹ ਬਾਈਕਾਟ ਸਿਰਫ਼ ਮੁੱਖ ਮੰਤਰੀ ਦਾ ਹੋਵੇਗਾ ਨਾ ਕਿ ਕਿਸੇ ਹੋਰ ਮੈਂਬਰ ਜਾਂ ਮੰਤਰੀ ਦਾ।