ਚੰਡੀਗੜ੍ਹ, 9 ਅਪ੍ਰੈਲ 2024: ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਦੀਆਂ ਸਾਰੀਆਂ ਪਾਰਟੀਆਂ ਦਾ ਪ੍ਰਚਾਰ ਜ਼ੋਰਾਂ ‘ਤੇ ਹੈ। ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਨੇ ਕਾਂਗਰਸ ਪਾਰਟੀ ਦੇ ਹਾਲ ਹੀ ਵਿੱਚ ਜਾਰੀ ਚੋਣ ਮਨੋਰਥ ਪੱਤਰ ਨੂੰ ਲੈ ਕੇ ਹਮਲਾ ਬੋਲਿਆ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਐਨ.ਡੀ.ਏ ਸਾਲ 2047 ਤੱਕ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣਾ ਚਾਹੁੰਦੀ ਹੈ, ਪਰ ਇਸ ਦੀ ਮੁੱਖ ਵਿਰੋਧੀ ਪਾਰਟੀ ਦਾ ਚੋਣ ਮਨੋਰਥ ਪੱਤਰ ਭਾਰਤ ਨੂੰ ਪਿੱਛੇ ਲੈ ਜਾਵੇਗਾ |
ਰਾਜਨਾਥ ਸਿੰਘ (Rajnath Singh) ਨੇ ਭਾਜਪਾ ਸਰਕਾਰ ਦੇ ਟਰੈਕ ਰਿਕਾਰਡ ਅਤੇ ਪਿਛਲੀ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਦੇ ਕਾਰਜਕਾਲ ਦੀ ਤੁਲਨਾ ਕਰਦੇ ਹੋਏ ਕਿਹਾ ਕਿ ਭਾਜਪਾ ਵਿਰੁੱਧ ਭ੍ਰਿਸ਼ਟਾਚਾਰ ਦਾ ਇੱਕ ਵੀ ਮਾਮਲਾ ਨਹੀਂ ਹੈ।
ਰੱਖਿਆ ਮੰਤਰੀ ਨੇ ਕਿਹਾ ਕਿ ਦੁਨੀਆ ਦੇਖ ਰਹੀ ਹੈ ਕਿ ਭਾਰਤ ਦੁਨੀਆ ‘ਚ ਇਕ ਮਜ਼ਬੂਤ ਅਰਥਵਿਵਸਥਾ ਬਣ ਕੇ ਉਭਰ ਰਿਹਾ ਹੈ। ਉਨ੍ਹਾਂ ਨੇ ਯੂ.ਪੀ.ਏ. ਸਰਕਾਰ ਦੇ ਕਾਰਜਕਾਲ ਦੌਰਾਨ ਵਾਰ-ਵਾਰ ਅੱਤਵਾਦ ਦੀਆਂ ਘਟਨਾਵਾਂ ਲਈ ਕਾਂਗਰਸ ਦੀ ਆਲੋਚਨਾ ਕੀਤੀ।