July 4, 2024 9:40 pm
ED

ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਵਲੋਂ ਵਰਕਿੰਗ ਕਮੇਟੀ ਦੀ ਥਾਂ ਸੰਚਾਲਨ ਕਮੇਟੀ ਦਾ ਗਠਨ

ਚੰਡੀਗੜ੍ਹ 26 ਅਕਤੂਬਰ 2022: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਨੇ ਕਾਂਗਰਸ ਵਰਕਿੰਗ ਕਮੇਟੀ ਦੀ ਥਾਂ ਸੰਚਾਲਨ ਕਮੇਟੀ (Steering Committee) ਦਾ ਗਠਨ ਕੀਤਾ ਹੈ। ਇਹ ਕਮੇਟੀ ਕਾਂਗਰਸ ਵਰਕਿੰਗ ਕਮੇਟੀ ਦੀ ਥਾਂ ਕੰਮ ਕਰੇਗੀ। ਇਸ ‘ਚ 47 ਜਣਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਵਿੱਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸੋਨੀਆ ਗਾਂਧੀ, ਰਾਹੁਲ ਗਾਂਧੀ ਸਮੇਤ ਪਾਰਟੀ ਦੇ ਸੀਨੀਅਰ ਆਗੂ ਕਮੇਟੀ ਦੇ ਮੈਂਬਰ ਹਨ। ਖੜਗੇ ਵੱਲੋਂ ਗਠਿਤ ਸਟੀਅਰਿੰਗ ਕਮੇਟੀ ਵਿੱਚ ਪ੍ਰਿਅੰਕਾ ਗਾਂਧੀ, ਏ ਕੇ ਐਂਟਨੀ, ਅੰਬਿਕਾ ਸੋਨੀ, ਆਨੰਦ ਸ਼ਰਮਾ, ਕੇਸੀ ਵੇਣੂਗੋਪਾਲ, ਰਣਦੀਪ ਸੁਰਜੇਵਾਲਾ ਵੀ ਸ਼ਾਮਲ ਹਨ।