ਚੰਡੀਗੜ੍ਹ 13 ਦਸੰਬਰ 2021 : ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ (KC Venugopal) ਵੱਲੋਂ ਜਾਰੀ ਬਿਆਨ ਅਨੁਸਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (sonia gandhi) ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਸੂਬਾਈ ਚੋਣ ਕਮੇਟੀ ਦਾ ਗਠਨ ਕੀਤਾ ਹੈ। ਇਸ ਤੋਂ ਇਲਾਵਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (sonia gandhi) ਨੇ ਅੱਜ ਪੰਜਾਬ ਦੇ 29 ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਇਕ ਸੂਚੀ ਵੀ ਜਾਰੀ ਕੀਤੀ ਗਈ ਹੈ।
ਤਾਲਮੇਲ ਕਮੇਟੀ ਦੀ ਚੇਅਰਮੈਨ ਅੰਬਿਕਾ ਸੋਨੀ ਨੂੰ ਵੀ ਕਮੇਟੀ ਵਿਚ ਥਾਂ ਦਿੱਤੀ ਗਈ ਹੈ। ਪ੍ਰਚਾਰ ਕਮੇਟੀ ਦੇ ਮੁਖੀ ਸੁਨੀਲ ਜਾਖੜ ਵੀ ਕਮੇਟੀ ਦਾ ਹਿੱਸਾ ਹਨ। ਪ੍ਰਤਾਪ ਸਿੰਘ ਬਾਜਵਾ ਮੈਨੀਫੈਸਟੋ ਕਮੇਟੀ ਦੇ ਮੁਖੀ ਹਨ। ਪੰਜਾਬ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਅਤੇ ਮੰਤਰੀਆਂ ਨੂੰ ਕਮੇਟੀ ਵਿਚ ਥਾਂ ਦਿੱਤੀ ਗਈ ਹੈ।
ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮੇਟੀ ਦਾ ਗਠਨ ਕੀਤਾ ਹੈ। ਨਵਜੋਤ ਸਿੰਘ ਸਿੱਧੂ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰਾਂ ਨੂੰ ਇਸ ਦਾ ਮੈਂਬਰ ਬਣਾਇਆ ਗਿਆ ਹੈ।
ਨਵੰਬਰ 22, 2024 10:52 ਪੂਃ ਦੁਃ