June 24, 2024 7:11 pm
Congress

ਮਹਿੰਗਾਈ ਖ਼ਿਲਾਫ ਕਾਂਗਰਸ ਦਾ ਚੰਡੀਗੜ੍ਹ ਵਿਖੇ ਰੋਸ਼ ਪ੍ਰਦਰਸ਼ਨ, ਕਈ ਵਰਕਰਾਂ ਨੂੰ ਹਿਰਾਸਤ ‘ਚ ਲਿਆ

ਚੰਡੀਗੜ੍ਹ 05 ਅਗਸਤ 2022: ਕਾਂਗਰਸ (Congress) ਵਲੋਂ ਅੱਜ ਦੇਸ਼ ਭਰ ‘ਚ ਬੇਰੁਜ਼ਗਾਰੀ ਅਤੇ ਮਹਿੰਗਾਈ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸਦੇ ਨਾਲ ਹੀ ਪੰਜਾਬ ਕਾਂਗਰਸ ਵਲੋਂ ਵੀ ਵਧਦੀ ਮਹਿੰਗਾਈ ਨੂੰ ਲੈ ਕੇ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਚੰਡੀਗੜ੍ਹ ਸੈਕਟਰ 18-19 ਦੇ ਲਾਈਟ ਪੁਆਇੰਟ ਤੋਂ ਸ਼ੁਰੂ ਹੋਇਆ। ਜਿਸ ਲਈ ਪੁਲਿਸ ਵੱਲੋਂ ਵੀ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਦੂਜੇ ਪਾਸੇ ਚੰਡੀਗੜ੍ਹ ਕਾਂਗਰਸ ਵੱਲੋਂ ਰਾਜ ਭਵਨ ਵੱਲ ਰੋਸ ਮਾਰਚ ਕੀਤਾ ਜਾ ਰਿਹਾ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਪਹੁੰਚੇ | ਪਰ ਪੁਲਿਸ ਨੇ ਥੋੜ੍ਹੀ ਦੂਰੀ ‘ਤੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ ਅਤੇ ਕਾਂਗਰਸ ਪ੍ਰਧਾਨ ਐਚ.ਐਸ ਲੱਕੀ ਸਮੇਤ ਕਈ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ |

ਇਸਦੇ ਨਾਲ ਹੀ ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਮਹਿੰਗਾਈ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਆਮ ਆਦਮੀ ਦਾ ਜਿਉਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਰਾਜਪਾਲ ਨੂੰ ਮੰਗ ਪੱਤਰ ਦੇਣਾ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ, ਜਿਸ ਦੌਰਾਨ ਉਨ੍ਹਾਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।