Samrala News

ਮਹਿੰਗਾਈ ਖਿਲਾਫ਼ ਸਮਰਾਲਾ ‘ਚ ਕਾਂਗਰਸ ਦਾ ਰੋਸ ਪ੍ਰਦਰਸ਼ਨ, ਕੇਂਦਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਸਮਰਾਲਾ, 28 ਅਗਸਤ 2026: ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ‘ਚ ਵਧਦੀ ਮਹਿੰਗਾਈ ਅਤੇ ਜ਼ਰੂਰੀ ਵਸਤਾਂ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਸਮਰਾਲਾ ਦੇ ਐਸ.ਡੀ.ਐਮ. ਦਫ਼ਤਰ ਦੇ ਬਾਹਰ ਪੁਲਿਸ ਜ਼ਿਲ੍ਹਾ ਖੰਨਾ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਕਾਂਗਰਸ ਪਾਰਟੀ ਦੇ ਲਖਬੀਰ ਸਿੰਘ ਲੱਖਾ ਪੁਲਿਸ ਜਿਲ੍ਹਾ ਖੰਨਾ ਪ੍ਰਧਾਨ ਨੇ ਦੱਸਿਆ ਕੇ ਦੇਸ਼ ‘ਚ ਵੱਧ ਰਹੀ ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ ਗਿਆ।ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਲਗਾਤਾਰ ਵਧ ਰਹੀਆਂ ਕੀਮਤਾਂ ਕਾਰਨ ਆਮ ਲੋਕਾਂ ਦੀ ਰਸੋਈ ਦਾ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।

ਰੁਪਿੰਦਰ ਸਿੰਘ ਰਾਜਾ ਗਿੱਲ ਕਾਂਗਰਸ ਹਲਕਾ ਇੰਚਾਰਜ ਨੇ ਖ਼ਾਸ ਤੌਰ ’ਤੇ ਚੀਨੀ ਦੀਆਂ ਵਧ ਰਹੀਆਂ ਕੀਮਤਾਂ, ਪੈਟਰੋਲ-ਡੀਜ਼ਲ ਦੇ ਭਾਅ ਅਤੇ ਹੋਰ ਰੋਜ਼ਮਰ੍ਹਾ ਦੀਆਂ ਜ਼ਰੂਰੀ ਵਸਤਾਂ ਮਹਿੰਗੀਆਂ ਹੋਣ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਮਹਿੰਗਾਈ ਦਾ ਸਭ ਤੋਂ ਵੱਧ ਪ੍ਰਭਾਵ ਮੱਧ ਵਰਗ ਅਤੇ ਗਰੀਬ ਪਰਿਵਾਰਾਂ ’ਤੇ ਪੈ ਰਿਹਾ ਹੈ। ਕਾਂਗਰਸੀ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਵਧਦੀ ਮਹਿੰਗਾਈ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕੇ ਜਾਣ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਇਸ ਦੌਰਾਨ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਅਤੇ ਆਗੂ ਮੌਜੂਦ ਰਹੇ।

Read More: ਹੜਤਾਲ ਕਰਨ ਵਾਲੇ ਕਰਮਚਾਰੀਆਂ ‘ਤੇ ਕਾਰਵਾਈ ਕਰੇਗੀ ਪੰਜਾਬ ਸਰਕਾਰ !

ਵਿਦੇਸ਼

Scroll to Top