Congress

ਕਾਂਗਰਸ ਨੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਾਇਆ

ਚੰਡੀਗੜ੍ਹ 23 ਦਸੰਬਰ 2023: ਕਾਂਗਰਸ ਨੇ ਵੱਖ-ਵੱਖ ਸੂਬਿਆਂ ਦੇ 12 ਜਨਰਲ ਸੈਕਟਰੀਆਂ ਅਤੇ 12 ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ | ਪੰਜਾਬ ਵਿੱਚ ਕਾਂਗਰਸ ਨੇ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਦੇਵੇਂਦਰ ਯਾਦਵ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੇਵੇਂਦਰ ਦਿੱਲੀ ਤੋਂ ਕਾਂਗਰਸ ਆਗੂ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਦੇਵੇਂਦਰ ਯਾਦਵ ਹੁਣ ਤੱਕ ਉੱਤਰਾਖੰਡ ਕਾਂਗਰਸ ਦੇ ਇੰਚਾਰਜ ਸਨ।

 

Scroll to Top