July 4, 2024 9:52 pm
Raja Warring

Congress: ਜੇਲ੍ਹ ‘ਚ ਬੰਦ ਸਾਧੂ ਸਿੰਘ ਧਰਮਸੋਤ ਨੂੰ ਮਿਲੇ ਰਾਜਾ ਵੜਿੰਗ, MSP ਮੁੱਦੇ ‘ਤੇ ਦਿੱਤਾ ਇਹ ਬਿਆਨ

ਚੰਡੀਗੜ੍ਹ, 20 ਜੂਨ 2024: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਅੱਜ ਜੰਗਲਾਤ ਘਪਲੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਕਾਂਗਰਸੀ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੇ। ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਉਨ੍ਹਾਂ ਨੂੰ ਉਮੀਦ ਹੈ ਕਿ ਸਾਧੂ ਧਰਮਸੋਤ ਇਸ ਮਾਮਲੇ ‘ਚ ਛੇਤੀ ਹੀ ਬਰੀ ਹੋ ਕੇ ਬਾਹਰ ਆਉਣਗੇ |

ਇਸਦੇ ਨਾਲ ਹੀ ਰਾਜਾ ਵੜਿੰਗ (Raja Warring) ਨੇ ਵਕੀਲਾਂ ਨਾਲ ਵੀ ਗੱਲਬਾਤ ਕੀਤੀ ਹੈ | ਇਸਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 14 ਫਸਲਾਂ ‘ਤੇ ਐੱਮ.ਐੱਸ.ਪੀ ਦੇ ਮੁੱਦੇ ‘ਤੇ ਕਿਹਾ ਕਿ
ਪੰਜਾਬ ਦੇ ਕਿਸਾਨ ਕਣਕ ਅਤੇ ਝੋਨੇ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰਦੇ ਹਨ। ਉਨ੍ਹਾਂ ਕਿਹਾ ਕਿ ਫਸਲਾਂ ਦੇ ਭਾਅ ਵਧਣਾ ਚੰਗੀ ਗੱਲ ਹੈ ਪਰ ਕਿਸਾਨ ਫਸਲਾਂ ਬੀਜ ਰਹੇ ਹਨ ਅਤੇ ਇਸ ‘ਤੇ ਕਾਨੂੰਨੀ ਗਾਰੰਟੀ ਦਿੱਤੀ ਜਾਵੇ।

ਇਸ ਦੇ ਨਾਲ ਹੀ NEET ਪ੍ਰੀਖਿਆ ਮਾਮਲੇ ‘ਤੇ ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡਾ ਘਪਲਾ ਹੈ। ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਨਸ਼ੇ ਕਾਰਨ 14 ਦਿਨਾਂ ਵਿੱਚ 14 ਜਣਿਆਂ ਦੀ ਮੌਤ ਹੋ ਗਈ। ਇਹ ਮਾਮਲਾ ਪੰਜਾਬ ਵਿਧਾਨ ਸਭਾ ਵਿੱਚ ਵਿਚਾਰਿਆ ਜਾਣਾ ਚਾਹੀਦਾ ਹੈ। ਜੇਕਰ 117 ਵਿਧਾਇਕ ਮਿਲ ਕੇ ਇਸ ‘ਤੇ ਮੰਥਨ ਕਰਨਗੇ ਤਾਂ ਚੰਗੇ ਨਤੀਜੇ ਸਾਹਮਣੇ ਆਉਣਗੇ।