July 5, 2024 1:04 am
Madrasa students

ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ ਕਾਂਗਰਸ, ਪਟੀਸ਼ਨ ਦਾਇਰ

ਚੰਡੀਗੜ੍ਹ, 21 ਮਾਰਚ 2024: ਕਾਂਗਰਸ (Congress) ਪਾਰਟੀ ਨੇ ਆਮਦਨ ਕਰ ਵਿਭਾਗ ਦੁਆਰਾ ਉਸਦੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਨੂੰ ਲੈ ਕੇ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਜਾਣ ਤੋਂ ਕਝ ਸਮਾਂ ਪਹਿਲਾਂ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਪਾਰਟੀ ਹੈੱਡਕੁਆਰਟਰ ਵਿੱਚ ਅੱਜ ਪ੍ਰੈਸ ਕਾਨਫਰੰਸ ਕੀਤੀ।

ਕਾਂਗਰਸ (Congress) ਆਗੂਆਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਬੈਂਕ ਖਾਤੇ ਫ੍ਰੀਜ਼ ਕਰਕੇ ਕੇਂਦਰ ਸਰਕਾਰ ਦੇਸ਼ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹੀ ਸਥਿਤੀ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਦੀ ਗੱਲ ਕਿਵੇਂ ਹੋ ਸਕਦੀ ਹੈ?

ਖੜਗੇ ਨੇ ਕਿਹਾ ਕਿ ਲੋਕ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਲੋਕਤੰਤਰ ਲਈ ਇਹ ਜ਼ਰੂਰੀ ਹੈ ਕਿ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾਣ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਬਰਾਬਰ ਮੌਕੇ ਮਿਲਣ। ਉਨ੍ਹਾਂ ਕਿਹਾ ਕਿ ਈਡੀ ਅਤੇ ਆਈ.ਟੀ ਅਤੇ ਹੋਰ ਸੁਤੰਤਰ ਸੰਸਥਾਵਾਂ ‘ਤੇ ਕੋਈ ਕੰਟਰੋਲ ਨਹੀਂ ਹੋਣਾ ਚਾਹੀਦਾ। ਇਸ ਦਾ ਇਹ ਮਤਲਬ ਨਹੀਂ ਹੈ ਕਿ ਸੱਤਾਧਾਰੀ ਲੋਕਾਂ ਦਾ ਸਰੋਤਾਂ ‘ਤੇ ਏਕਾਧਿਕਾਰ ਹੈ ਅਤੇ ਦੇਸ਼ ਦੀਆਂ ਸੰਸਥਾਵਾਂ ‘ਤੇ ਸਿੱਧੇ ਜਾਂ ਅਸਿੱਧੇ ਤੌਰ ‘ਤੇ ਕੰਟਰੋਲ ਹੈ।