ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਕੀਤੀ ਜਾਰੀ

Congress

ਚੰਡੀਗੜ੍ਹ, 25 ਮਾਰਚ 2024: ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਰਾਜਸਥਾਨ ਲਈ ਚਾਰ ਅਤੇ ਤਾਮਿਲਨਾਡੂ ਲਈ ਇੱਕ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੱਲ੍ਹ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪੰਜਵੀਂ ਸੂਚੀ ਜਾਰੀ ਕੀਤੀ ਸੀ। ਸੂਚੀ ਵਿੱਚ ਰਾਜਸਥਾਨ ਦੀਆਂ ਦੋ ਲੋਕ ਸਭਾ ਸੀਟਾਂ ਅਤੇ ਮਹਾਰਾਸ਼ਟਰ ਦੀ ਇੱਕ ਲੋਕ ਸਭਾ ਸੀਟ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕਾਂਗਰਸ ਦੀ ਚੌਥੀ ਸੂਚੀ ਜਾਰੀ ਕੀਤੀ ਗਈ ਸੀ। ਇਸ ਵਿੱਚ 45 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਕਾਂਗਰਸ ਨੇ ਰਾਜਸਥਾਨ ਦੀ ਨਾਗੌਰ ਸੀਟ ਰਾਸ਼ਟਰੀ ਲੋਕਤੰਤਰ ਪਾਰਟੀ (ਆਰਐਲਪੀ) ਲਈ ਛੱਡ ਦਿੱਤੀ ਹੈ। ਇਸ ਤੋਂ ਪਹਿਲਾਂ 21 ਮਾਰਚ ਨੂੰ ਕਾਂਗਰਸ ਨੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਸੀ, ਜਿਸ ਵਿੱਚ 57 ਨਾਮ ਸ਼ਾਮਲ ਸਨ। ਕਾਂਗਰਸ ਦੀ ਪਹਿਲੀ ਸੂਚੀ ਵਿੱਚ 39 ਅਤੇ ਦੂਜੀ ਸੂਚੀ ਵਿੱਚ 43 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।