Patiala Election 2026

ਚੰਡੀਗੜ੍ਹ ਨਗਰ ਨਿਗਮ ਚੋਣਾਂ: ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਚੰਡੀਗੜ੍ਹ,29 ਨਵੰਬਰ, 2026: ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਚੰਡੀਗੜ੍ਹ ਕਾਂਗਰਸ ਪ੍ਰਧਾਨ ਐੱਚ.ਐੱਸ. ਲੱਕੀ ਨੇ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰੇ ਅਤੇ ਸਰਵੇਖਣ ਤੋਂ ਬਾਅਦ ਕੀਤੀ ਗਈ ਹੈ।

ਦੂਜੇ ਪਾਸੇ, ਆਮ ਆਦਮੀ ਪਾਰਟੀ ਨੇ ਵੀ 8 ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ, ਜਦਕਿ ਭਾਜਪਾ ਪਹਿਲਾਂ ਹੀ 23 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

ਚੰਡੀਗੜ੍ਹ ਦੇ 35 ਵਾਰਡਾਂ ਲਈ 23 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ 26 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ਵਿੱਚ 4.60 ਲੱਖ ਤੋਂ ਵੱਧ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ।

READ MORE : ਮਨ ਕੀ ਬਾਤ ਦੀ 140ਵੀਂ ਕੜੀ ‘ਚ PM ਮੋਦੀ ਦਾ ਨੌਜਵਾਨਾਂ ਨੂੰ ਸੰਦੇਸ਼, ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ

ਵਿਦੇਸ਼

Scroll to Top