July 5, 2024 7:34 am
Congress

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਚੰਡੀਗੜ੍ਹ 15 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 (Gujarat Assembly elections 2022) ਲਈ ਕਾਂਗਰਸ ਨੇ ਅੱਜ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਯੂਪੀਏ ਚੇਅਰਪਰਸਨ ਸੋਨੀਆ ਗਾਂਧੀ, ਸਾਬਕਾ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਸਚਿਨ ਪਾਇਲਟ, ਜਿਗਨੇਸ਼ ਮੇਵਾਨੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਨ੍ਹਈਆ ਕੁਮਾਰ ਤੋਂ ਇਲਾਵਾ ਕਈ ਹੋਰ ਨੇਤਾ ਸ਼ਾਮਲ ਹਨ।