July 4, 2024 2:53 pm
ਕਾਂਗਰਸ ਸਕ੍ਰੀਨਿੰਗ ਕਮੇਟੀ

ਤਾਜ਼ਾ ਖ਼ਬਰ : ਅੱਜ ਕਾਂਗਰਸ ਸਕ੍ਰੀਨਿੰਗ ਕਮੇਟੀ ਦੀ ਹੋ ਰਹੀ ਹੈ ਬੈਠਕ

ਚੰਡੀਗੜ੍ਹ, 5 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਵਿੱਚ ਹਲਚਲ ਤੇਜ਼ ਹੈ | ਅੱਜ ਪੰਜਾਬ ਕਾਂਗਰਸ ਚੋਣ ਸਕਰੀਨਿੰਗ ਕਮੇਟੀ ਦੀ ਬੈਠਕ ਦਿੱਲੀ ਵਿਖੇ ਹੋ ਰਹੀ ਹੈ | ਇਸ ਬੈਠਕ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਸੁਨੀਲ ਜਾਖੜ ਵੀ ਹਿੱਸਾ ਲੈਣਗੇ। ਅੱਜ ਬੈਠਕ ਵਿੱਚ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ‘ਤੇ ਮੋਹਰ ਲੱਗਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ |