July 2, 2024 6:49 pm
Navjot Singh Sidhu

ਕਾਂਗਰਸ ਅਲਕਾ ਲਾਂਬਾ ਦੇ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ : ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ 20 ਅਪ੍ਰੈਲ 2022: ਪੰਜਾਬ ਪੁਲਿਸ ਵਲੋਂ ਕੁਮਾਰ ਵਿਸ਼ਵਾਸ ਤੋਂ ਬਾਅਦ ਕਾਂਗਰਸੀ ਲੀਡਰ ਅਲਕਾ ਲਾਂਬਾ (Alka Lamba) ਦੇ ਘਰ ‘ਤੇ ਪੰਜਾਬ ਪੁਲਿਸ ਨੇ ਛਾਪੇਮਾਰੀ ਕੀਤੀ | ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਖਿਲਾਫ ਤਿੱਖੇ ਸ਼ਬਦੀ ਵਾਰ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਵਰਤੋਂ ਉਸਦੇ ਆਲੋਚਕਾਂ ਨੂੰ ਚੁੱਪ ਕਰਵਾਉਣ ਲਈ ਕੀਤੀ ਜਾ ਰਹੀ ਹੈ | ਕਾਂਗਰਸ ਅਲਕਾ ਜੀ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ | ਪੰਜਾਬ ਪੁਲਿਸ ਦੇ ਸਿਆਸੀਕਰਨ ਦੇ ਖਿਲਾਫ ਵਿਰੋਧ ਕਰਨ ਲਈ ਉਹਨਾਂ ਦੇ ਨਾਲ ਥਾਣੇ ਜਾਏਗੀ।

Alka Lamba