ਚੰਡੀਗੜ੍ਹ,26 ਨਵੰਬਰ 2026: ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੀ ਸਿਆਸੀ ਤਾਕਤ ਵਧਾਉਣ ਲਈ ਵੱਡਾ ਕਦਮ ਚੁੱਕਿਆ ਹੈ। ਚੰਡੀਗੜ੍ਹ ਪੁਲਿਸ ਦੇ ਸਾਬਕਾ DSP ਚਰਨਜੀਤ ਸਿੰਘ ਵਿਰਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਦੱਸ ਦੇਈਏ ਕਿ ਚੰਡੀਗੜ੍ਹ ਦੇ 35 ਵਾਰਡਾਂ ਵਿੱਚ ਚੋਣਾਂ ਲਈ 26 ਨਵੰਬਰ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਆਮ ਆਦਮੀ ਪਾਰਟੀ ਹੁਣ ਤੱਕ 17 ਉਮੀਦਵਾਰਾਂ ਦੇ ਨਾਂ ਐਲਾਨ ਚੁੱਕੀ ਹੈ, ਜਦਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਦੀਆਂ ਸੂਚੀਆਂ ਦੀ ਉਡੀਕ ਹੈ। ਚੋਣਾਂ ਤੋਂ ਠੀਕ ਪਹਿਲਾਂ ਸਾਬਕਾ DSP ਦੀ ਕਾਂਗਰਸ ਵਿੱਚ ਸ਼ਮੂਲੀਅਤ ਨੂੰ ਪਾਰਟੀ ਲਈ ਅਹਿਮ ਸਿਆਸੀ ਕਦਮ ਮੰਨਿਆ ਜਾ ਰਿਹਾ ਹੈ।
READ MORE : ਪਰਲ ਗਰੁੱਪ ਮਾਮਲੇ ‘ਚ ਪਲਾਟ ਖਰੀਦਦਾਰਾਂ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਲੱਗੇ ਜਿੱਤ ਦੇ ਪੋਸਟਰ




