ਚੰਡੀਗੜ੍ਹ, 23 ਅਪ੍ਰੈਲ 2024: ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ (Vikramjit Singh Chaudhary) ਖ਼ਿਲਾਫ਼ ਕਾਂਗਰਸ ਨੇ ਵੱਡੀ ਕਾਰਵਾਈ ਕਰਦਿਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ |
ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਵਿਕਰਮਜੀਤ ਸਿੰਘ ਚੌਧਰੀ (Vikramjit Singh Chaudhary) ਵੱਲੋਂ ਦਿੱਤੇ ਗਏ ਬਿਆਨ ਅਹੁਦੇ ਦੀ ਗਰਿਮਾ ਦੇ ਮੁਤਾਬਕ ਨਹੀਂ ਹਨ। ਜਿਸ ਕਾਰਨ ਕਾਂਗਰਸ ਪਾਰਟੀ ਸੰਗਠਨ ਦਾ ਅਕਸ ਖ਼ਰਾਬ ਹੋ ਰਿਹਾ ਹੈ ਅਤੇ ਇਸ ਨਾਲ ਜਨਤਾ ਅਤੇ ਕਾਂਗਰਸੀ ਵਰਕਰਾਂ ਵਿਚ ਗਲਤ ਸੰਦੇਸ਼ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਿਤਾਵਨੀਆਂ ਦੇ ਬਾਵਜੂਦ, ਪਾਰਟੀ ਵਿਰੋਧੀ ਗਤੀਵਿਧੀਆਂ ਜਾਰੀ ਸਨ, ਇਸ ਲਈ ਇਹ ਕਾਰਵਾਈ ਕੀਤੀ ਹੈ |