ਚੰਡੀਗੜ੍ਹ 11 ਜੂਨ 2022: ਕਾਂਗਰਸ (Congress) ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਨੈਸ਼ਨਲ ਹੈਰਾਲਡ ਮਾਮਲੇ ‘ਚ ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸੋਨੀਆ ਗਾਂਧੀ ਨੂੰ ਮੁੜ ਸੰਮਨ ਜਾਰੀ ਕੀਤਾ ਹੈ। 23 ਜੂਨ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ।
ਇਸਦੇ ਚੱਲਦੇ ਕਾਂਗਰਸ (Congress) ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਖਿਲਾਫ ਈਡੀ ਦੇ ਸੰਮਨ ਨੂੰ ਲੈ ਕੇ ਇੱਕ ਵਾਰ ਫਿਰ ਸਿਆਸਤ ਭਖ ਚੁੱਕੀ ਹੈ । ਨੈਸ਼ਨਲ ਹੈਰਾਲਡ ਮਾਮਲੇ ‘ਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਈਡੀ ਵੱਲੋਂ ਸੰਮਨ ਜਾਰੀ ਕਰਨ ਦੇ ਮੁੱਦੇ ‘ਤੇ ਕਾਂਗਰਸ ਭਲਕੇ 12 ਜੂਨ ਯਾਂ ਈ ਕੱਲ੍ਹ ਨੂੰ ਦੇਸ਼ ਵਿਆਪੀ ਪ੍ਰੈੱਸ ਕਾਨਫਰੰਸ ਕਰੇਗੀ।
ਦੱਸ ਦੇਈਏ ਕਿ ਈਡੀ ਨੇ ਕੋਰੋਨਾ ਸੰਕਰਮਣ ਤੋਂ ਠੀਕ ਹੋ ਰਹੀ ਸੋਨੀਆ ਗਾਂਧੀ ਨੂੰ ਸੰਮਨ ਦੀ ਨਵੀਂ ਤਾਰੀਖ਼ ਦਿੱਤੀ ਹੈ। ਇਸ ਤੋਂ ਪਹਿਲਾਂ ਈਡੀ ਨੇ ਸੋਨੀਆ ਗਾਂਧੀ ਨੂੰ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਸੀ। ਪਰ ਇਸ ਦੌਰਾਨ ਉਹ ਕੋਰੋਨਾ ਪਾਜ਼ੀਟਿਵ ਹੋਣ ਕਾਰਨ ਪੇਸ਼ ਨਹੀਂ ਹੋ ਸਕੀ। ਇਸ ਦੇ ਨਾਲ ਹੀ ਈਡੀ ਨੇ ਰਾਹੁਲ ਗਾਂਧੀ ਨੂੰ 13 ਜੂਨ ਨੂੰ ਤਲਬ ਕੀਤਾ ਹੈ।