ਚੰਡੀਗੜ੍ਹ 6 ਜਰਵਰੀ 2022 : ਪੰਜਾਬ ਵਿਧਾਨ ਸਭਾ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਆਪਣੇ ਮੁੱਖ ਮੰਤਰੀ ਚਿਹਰੇ ਦੇ ਐਲਾਨ ਕਰ ਦਿੱਤਾ ਹੈ, ਪਰ ਕਾਂਗਰਸ ਪਾਰਟੀ ਵਲੋਂ ਹਾਲੇ ਤੱਕ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਸੀ, ਜਿਸ ਦੌਰਾਨ ਕਾਂਗਰਸ ਪਾਰਟੀ (Congress Party) ਦੇ ਪ੍ਰਧਾਨ ਰਾਹੁਲ ਗਾਂਧੀ ਅੱਜ ਲੁਧਿਆਣਾ ਪਹੁੰਚ ਰਹੇ ਹਨ, ਜਿਸ ਦੌਰਾਨ ਰਾਹੁਲ ਗਾਂਧੀ (Rahul Gnadhi) ਵਲੋਂ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾਵੇਗਾ,
ਜਾਣਕਾਰਾਂ ਦੀ ਮੰਨੀਏ ਤਾਂ ਕਾਂਗਰਸ ਵੱਲੋਂ ਸੀ. ਐੱਮ. ਚਿਹਰਾ ਐਲਾਨਣਾ ਦੋ-ਧਾਰੀ ਤਲਵਾਰ ਵਾਂਗ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਮੌਜੂਦਾ ਸਮੀਕਰਨ ਅਜਿਹੇ ਹਨ ਕਿ ਸੀ. ਐੱਮ. ਚੰਨੀ ਦੇ ਚਿਹਰੇ ਨਾਲ ਚੋਣ ਜਿੱਤਣੀ ਇੰਨੀ ਸੌਖੀ ਵੀ ਨਹੀਂ। ਉਨ੍ਹਾਂ ਨੂੰ ਸੀ. ਐੱਮ. ਚਿਹਰਾ ਐਲਾਨਿਆ ਨਹੀਂ ਜਾਂਦਾ ਤਾਂ ਉਨ੍ਹਾਂ ਤੋਂ ਬਿਨਾਂ ਕਾਂਗਰਸ ਹਾਰ ਵੀ ਸਕਦੀ ਹੈ। ਦੂਜਾ ਸੰਕਟ ਇਹ ਹੈ ਕਿ ਹੁਣੇ ਜਿਹੇ ਪੰਜਾਬ ਦੌਰੇ ਵੇਲੇ ਜਦੋਂ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਐਲਾਨ ਬਾਰੇ ਕਿਹਾ ਸੀ ਤਾਂ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਕਾਂਗਰਸ ਨੂੰ ਸੀ. ਐੱਮ. ਕੈਂਡੀਡੇਟ ਐਲਾਨਣਾ ਚਾਹੀਦਾ ਹੈ ਕਿਉਂਕਿ ਉਹ ਬਿਨਾਂ ਸ਼ਕਤੀ ਦੇ ਦਰਸ਼ਨੀ ਘੋੜਾ ਨਹੀਂ ਬਣਨਾ ਚਾਹੰਦੇ। ਦੂਜਾ ਉਹ ਇਹ ਵੀ ਕਹਿੰਦੇ ਹਨ ਕਿ ਪੰਜਾਬ ਵਿਚ ‘ਕਾਂਗਰਸ ਨੂੰ ਕਾਂਗਰਸ ਹੀ ਹਰਾ ਸਕਦੀ ਹੈ।’ ਮਤਲਬ ਸਪੱਸ਼ਟ ਹੈ ਕਿ ਮੁੱਖ ਮੰਤਰੀ ਚਿਹਰੇ ਦਾ ਐਲਾਨ ਹੁੰਦੇ ਹੀ ਕਾਂਗਰਸ ਦੇ ਸਿਆਸੀ ਸਮੀਕਰਨ ਵਿਗੜਨ ਦੀ ਪ੍ਰਬਲ ਸੰਭਾਵਨਾ ਹੈ।