ਚੰਡੀਗੜ੍ਹ 15 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਅੰਮ੍ਰਿਤਸਰ ਵਿਖੇ ਪਹੁੰਚੇ ਇਸਦੇ ਨਾਲ ਹੀ ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ | ਇਸਤੋਂ ਬਾਅਦ ਉਨ੍ਹਾਂ ਨੇ ਕਾਂਗਰਸੀ ਆਗੂਆਂ ਤੇ ਸਾਬਕਾ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗ ਕੀਤੀ । ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਆਉਂਦੀਆਂ ਚੋਣਾਂ ‘ਚ ਮੁੜ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰ ਸਕੇ । ਜਿਕਰਯੋਗ ਹੈ ਕਿ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਮੀਟਿੰਗ ‘ਚ ਨਹੀਂ ਪਹੁੰਚੇ ਅਤੇ ਉਹ ਆਪਣੇ ਘਰ ‘ਚ ਹੀ ਮੌਜੂਦ ਹਨ।
ਇਸ ਦੌਰਾਨ ਅੰਮ੍ਰਿਤਸਰ ਪਹੁੰਚੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਸੂਬੇ ਦੇ ਲੋਕਾਂ ਨੂੰ ਕਾਂਗਰਸ ਤੋਂ ਕੋਈ ਸ਼ਿਕਾਇਤ ਨਹੀਂ ਸੀ ਪਰ ਪਾਰਟੀ ਦੇ ਅੰਦਰੂਨੀ ਕਲੇਸ਼ ਕਾਰਨ ਹੀ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦਾ ਨੁਕਸਾਨ ਹੋਇਆ। ਮੈਂ ਕਹਿਣਾ ਚਾਹੁੰਦਾ ਹਾਂ ਕਿ ਚੀਜ਼ਾਂ ਨੂੰ ਕਾਂਗਰਸ ਪਰਿਵਾਰ ਦੇ ਅੰਦਰ ਹੀ ਰੱਖਿਆ ਜਾਣਾ ਚਾਹੀਦਾ ਹੈ ਨਾ ਕਿ ਪ੍ਰਚਾਰਿਆ ਜਾਣਾ ਚਾਹੀਦਾ ਹੈ, ਜਿਵੇਂ ਹੀ ਅਸੀਂ ਇਹ ਚੀਜ਼ਾਂ ਠੀਕ ਕਰ ਲਵਾਂਗੇ ਅਸੀਂ ਸੱਤਾ ‘ਚ ਵਾਪਸ ਆਵਾਂਗੇ।