Site icon TheUnmute.com

ਦਿੱਲੀ ਵਿਖੇ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ, ਪੰਜਾਬ ‘ਚ ਲੋਕ ਸਭਾ ਚੋਣਾਂ ਨੂੰ ਲੈ ਕੇ ਉਮੀਦਵਾਰਾਂ ‘ਤੇ ਸਕਦੀ ਹੈ ਚਰਚਾ

Lok Sabha elections

ਚੰਡੀਗੜ੍ਹ, 11 ਮਾਰਚ 2024: ਲੋਕ ਸਭਾ ਚੋਣਾਂ 2024 (Lok Sabha elections 2024) ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕਿਸੇ ਵੀ ਸਮੇਂ ਹੋ ਸਕਦਾ ਹੈ। ਇਸਦੇ ਲਈ ਭਾਜਪਾ ਅਤੇ ਕਾਂਗਰਸ ਨੇ ਆਪਣੀ ਪਹਿਲੀ ਸੂਚੀ ਜਾਰੀ ਕਰ ਚੁੱਕੀ ਹੈ, ਪਰ ਪੰਜਾਬ ਤੋਂ ਕਿਸੇ ਵੀ ਸੀਟ ‘ਤੇ ਟਿਕਟ ਨੂੰ ਲੈ ਕੇ ਅਜੇ ਤੱਕ ਕੋਈ ਫੈਸਲਾ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਅੱਜ ਦਿੱਲੀ ਵਿੱਚ ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਬੈਠਕ ਫਿਰ ਤੋਂ ਹੋਣ ਜਾ ਰਹੀ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਇਸ ਬੈਠਕ ਵਿਚ ਪੰਜਾਬ ਦੇ 7 ਮੌਜੂਦਾ ਸੰਸਦ ਮੈਂਬਰਾਂ ‘ਤੇ ਚਰਚਾ ਹੋ ਸਕਦੀ ਹੈ |

ਪ੍ਰਾਪਤ ਜਾਣਕਾਰੀ ਅਨੁਸਾਰ ਦੇਵੇਂਦਰ ਯਾਦਵ ਨੇ ਆਪਣੇ ਪੰਜਾਬ ਦੌਰੇ ਦੌਰਾਨ ਸਥਾਨਕ ਲੋਕਾਂ ਅਤੇ ਕਾਂਗਰਸੀ ਵਰਕਰਾਂ ਨਾਲ ਮੌਜੂਦਾ ਸੰਸਦ ਮੈਂਬਰਾਂ ਦੀਆਂ ਟਿਕਟਾਂ ਬਾਰੇ ਚਰਚਾ ਕੀਤੀ ਹੈ। ਇਸ ਸਬੰਧੀ ਇੱਕ ਰਿਪੋਰਟ ਵੀ ਤਿਆਰ ਕੀਤੀ ਗਈ ਹੈ, ਜਿਸ ਨੂੰ ਉਹ ਕੱਲ੍ਹ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਨਾਲ ਮਿਲ ਕੇ ਸੀਡਬਲਿਊਸੀ ਦੀ ਬੈਠਕ ਵਿੱਚ ਲੈ ਗਏ ਸਨ।

Exit mobile version