ਚੰਡੀਗੜ੍ਹ 30 ਮਈ 2022: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਆਮ ਆਦਮੀ ਪਾਰਟੀ ਖਿਲਾਫ ਪ੍ਰਦਰਸ਼ਨ ਕੀਤਾ। ਫਿਲਹਾਲ ਮਾਨਸਾ ਥਾਣੇ ਵਿੱਚ ਫੋਰੈਂਸਿਕ ਟੀਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੱਡੀ ਦੀ ਜਾਂਚ ਕਰ ਰਹੀ ਹੈ | ਇਸ ਦੌਰਾਨ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਨਾਅਰੇ ਲਗਾਏ ਗਏ ਅਤੇ ਉਨ੍ਹਾਂ ਨੇ ਕਾਤਲਾਂ ਨੂੰ ਫਾਂਸੀ ਦੇਣ ਦੀ ਮੰਗ ਕੀਤੀ ਗਈ। ਪੁਲਿਸ ਨੇ ਬੈਰੀਗੇਟ ਲਗਾਕੇ ਕਾਂਗਰਸੀਆਂ ਨੂੰ ਰੋਕਿਆ। ਇਸਦੇ ਨਾਲ ਹੀ ਚੰਡੀਗੜ੍ਹ ‘ਚ ‘ਆਪ’ ਦਫਤਰ ਦੇ ਬਾਹਰ ਵੀ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਨਾਅਰੇ ਲਗਾਏ |