ਚੰਡੀਗੜ੍ਹ, 04 ਮਾਰਚ 2024: 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਧਾਨ ਸਭਾ ‘ਚ ਹੰਗਾਮੇ ਤੋਂ ਬਾਅਦ ਕਾਂਗਰਸ (Congress) ਨੇ ਵਿਧਾਨ ਸਭਾ ‘ਚੋਂ ਵਾਕਆਊਟ ਕਰ ਦਿੱਤਾ ਹੈ। ਅੱਜ ਦੀ ਕਾਰਵਾਈ ਦੀ ਸ਼ੁਰੂਆਤ ਤੋਂ ਹੀ ਕਾਂਗਰਸੀ ਵਿਧਾਇਕ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਪੀਕਰ ਨੂੰ ਤਾਲਾ ਭੇਂਟ ਕਰਨ ਤੋਂ ਨਾਰਾਜ਼ ਸਨ।
ਇਸਦੇ ਨਾਲ ਹੀ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਡਾ ਵਿਧਾਨ ਸਭਾ ‘ਚ ਅਪਮਾਨ ਕੀਤਾ ਹੈ, ਉਨ੍ਹਾਂ ਕਿਹਾ ਕਿ ਮੈਂ ਸਦਨ ਚ ਦਲਿਤ ਡਿਪਟੀ ਮੁੱਖ ਮੰਤਰੀ ਬਣਾਉਣ ਬਾਰੇ ਪੁੱਛਿਆ ਸੀ,ਜਿਸ ‘ਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਦੌਰੇ ਪੈਂਦੇ ਹਨ, ਜੁੱਤੀ ਸੁੰਘਾਓ | ਉਨ੍ਹਾਂ ਕਿਹਾ ਪ੍ਰਤਾਪ ਸਿੰਘ ਬਾਜਵਾ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਚੋਣਾਂ ਲੜਣਗੇ ਅਤੇ ਹਰਾ ਕੇ ਭਗਵੰਤ ਮਾਨ ਨੂੰ ਜਵਾਬ ਦੇਣਗੇ |
ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸਿੰਧਵਾਂ ਖ਼ਿਲਾਫ਼ ਲਗਾਤਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਕਾਂਗਰਸ (Congress) ਦੇ ਲੀਡਰਾਂ ਦਾ ਸਬਰ ਨਹੀਂ ਹੈ। ਇਸ ਲਈ ਕਾਂਗਰਸ ਦੇ ਵਿਧਾਇਕ ਕੇ ਸਦਨ ਤੋਂ ਚਲੇ ਜਾਂਦੇ ਹਨ।