July 7, 2024 1:37 pm
Amritsar Central Jail

ਅੰਮ੍ਰਿਤਸਰ ਕੇਂਦਰੀ ਜੇਲ੍ਹ ‘ਚ ਬਾਹਰੋਂ ਸੁੱਟੇ ਪਾਬੰਦੀਸ਼ੁਦਾ ਸਮਾਨ ਦੀ ਖੇਪ ਬਰਾਮਦ, ਕਈ ਮੋਬਾਈਲ ਤੇ ਚਾਰਜਰ ਜ਼ਬਤ

ਚੰਡੀਗੜ੍ਹ 22 ਦਸੰਬਰ 2022: ਪੰਜਾਬ ਦੀਆਂ ਜੇਲ੍ਹਾਂ ਵਿੱਚ ਸੰਘਣੀ ਧੁੰਦ ਕਾਰਨ ਤਸਕਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ ਦੇ ਹੁਕਮ ਦਿੱਤੇ ਗਏ ਹਨ। ਅੰਮ੍ਰਿਤਸਰ ਕੇਂਦਰੀ ਜੇਲ੍ਹ (Amritsar Central Jail ) ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਜੇਲ੍ਹ ਦੇ ਅੰਦਰ ਬਾਹਰੋਂ ਸੁੱਟੇ ਪਾਬੰਦੀਸ਼ੁਦਾ ਸਮਾਨ ਦੀ ਖੇਪ ਬਰਾਮਦ ਕੀਤੀ ਹੈ। ਸਾਮਾਨ ਜ਼ਬਤ ਕਰਕੇ ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ |

ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਧੁੰਦ ਕਾਰਨ ਜੇਲ੍ਹ ਅੰਦਰ ਤਸਕਰੀ ਦੇ ਮਾਮਲੇ ਵਧਣ ਲੱਗੇ ਹਨ। ਇਨ੍ਹਾਂ ਨੂੰ ਰੋਕਣ ਲਈ ਹਰ ਜੇਲ੍ਹ ਦੀ ਅਚਨਚੇਤ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅੰਮ੍ਰਿਤਸਰ ਜੇਲ੍ਹ ‘ਚੋਂ 14 ਤਰ੍ਹਾਂ ਦੇ ਸਮਾਨ ਬਰਾਮਦ ਹੋਇਆ ਹੈ। ਜਿਸ ਨੂੰ ਬਾਹਰੋਂ ਸੁੱਟਿਆ ਗਿਆ ਸੀ ਪਰ ਜੇਲ੍ਹ ਪ੍ਰਸ਼ਾਸਨ ਨੇ ਇਸ ਨੂੰ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜੇਲ੍ਹ ਮੰਤਰੀ ਬੈਂਸ ਨੇ ਦੱਸਿਆ ਕਿ ਅੰਮ੍ਰਿਤਸਰ ਜੇਲ੍ਹ ਪ੍ਰਸ਼ਾਸਨ ਵੱਲੋਂ 153 ਬੀੜੀਆਂ ਦੇ ਬੰਡਲ, 15 ਤੰਬਾਕੂ ਦੇ ਪੈਕਟ, ਸਿਗਰੇਟ ਦੇ 3 ਪੈਕਟ, 5 ਕੀਪੈਡ ਮੋਬਾਈਲ, 10 ਪਾਨ ਮਸਾਲੇ ਦੇ ਪੈਕਟ, ਦੋ ਮੋਬਾਈਲ ਚਾਰਜਰ, 15 ਪੈਕੇਟ ਰਾਈਸ ਪੇਪਰ, 3 ਹੀਟਰ ਦੀਆਂ ਤਾਰਾਂ ਜ਼ਬਤ ਕੀਤੀਆਂ ਗਈਆਂ ਹਨ।ਤਸਕਰੀ ਦਾ ਸਭ ਤੋਂ ਵੱਡਾ ਕਾਰਨ ਜੇਲ ‘ਚ 10 ਗੁਣਾ ਰੇਟ ‘ਤੇ ਮਿਲਣ ਵਾਲਾ ਸਾਮਾਨ ਹੈ।