ਆਜ਼ਾਦੀ ਦਿਵਸ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 6 ਵਿਅਕਤੀ ਅਸਲੇ ਸਮੇਤ ਗ੍ਰਿਫ਼ਤਾਰ

Delhi Police

ਚੰਡੀਗੜ੍ਹ 12 ਅਗਸਤ 2022: 75ਵੇਂ ਆਜ਼ਾਦੀ ਦਿਵਸ (Independence Day) ਤੋਂ ਪਹਿਲਾਂ ਦਿੱਲੀ ਪੁਲਿਸ (Delhi Police) ਨੇ ਇੱਕ ਵੱਡੀ ਸਾਜਿਸ਼ ਨੂੰ ਨਾਕਾਮ ਕਰਦਿਆਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ | ਪੁਲਿਸ ਨੇ ਇਸ ਗਿਰੋਹ ਤੋਂ ਭਾਰੀ ਮਾਤਰਾ ਵਿੱਚ ਕਾਰਤੂਸ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ |

ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਸੀ ਕਿ ਇਹ ਕਾਰਤੂਸ ਅਤੇ ਅਸਲਾ ਕਿੱਥੇ ਪਹੁੰਚਾਇਆ ਜਾਣਾ ਸੀ। ਕੀ ਇਸ ਪਿੱਛੇ ਕੋਈ ਸਾਜ਼ਿਸ਼ ਸੀ? ਜੇਕਰ ਹਾਂ, ਤਾਂ ਇਸਦਾ ਆਗੂ ਕੌਣ ਹੈ? ਇਨ੍ਹਾਂ ਸਾਰੇ ਨੁਕਤਿਆਂ ‘ਤੇ ਪੁਲਿਸ ਟੀਮ ਜਾਂਚ ਅਤੇ ਪੁੱਛਗਿੱਛ ਕਰ ਰਹੀ ਹੈ। ਪੁਲਿਸ ਵਲੋਂ ਗ੍ਰਿਫਤਾਰ ਇਨ੍ਹਾਂ ਛੇ ਤਸਕਰਾਂ ਕੋਲੋਂ 2000 ਦੇ ਕਰੀਬ ਕਾਰਤੂਸ ਸਮੇਤ ਭਾਰੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।