ਸੰਵਿਧਾਨ ਦਿਵਸ 2025

ਸੰਵਿਧਾਨ ਦਿਵਸ 2025: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਪੰਜਾਬੀ ਸਮੇਤ 9 ਭਾਸ਼ਾਵਾਂ ‘ਚ ਸੰਵਿਧਾਨ ਜਾਰੀ

ਦਿੱਲੀ, 26 ਨਵੰਬਰ 2025: ਅੱਜ ਪੁਰਾਣੇ ਸੰਸਦ ਭਵਨ ਦੇ ਸੈਂਟਰਲ ਹਾਲ ‘ਚ ਸੰਵਿਧਾਨ ਦਿਵਸ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਕਰਨ ਵਾਲੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤੀ | ਇਸ ਮੌਕੇ ਪ੍ਰਧਾਨ ਮੰਤਰੀ, ਉਪ ਰਾਸ਼ਟਰਪਤੀ ਅਤੇ ਵਿਰੋਧੀ ਦੇ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਖੜਗੇ ਵੀ ਹਾਜ਼ਰ ਸਨ |

ਇਸ ਮੌਕੇ ਸੰਸਦ ਦੇ ਸੈਂਟਰਲ ਹਾਲ ‘ਚ 150ਵਾਂ ਸੰਵਿਧਾਨ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਨੌਂ ਨਵੀਆਂ ਭਾਸ਼ਾਵਾਂ ‘ਚ ਸੰਵਿਧਾਨ ਜਾਰੀ ਕੀਤਾ | ਇਨ੍ਹਾਂ ‘ਚ ਮਲਿਆਲਮ, ਮਰਾਠੀ, ਨੇਪਾਲੀ, ਪੰਜਾਬੀ, ਬੋਡੋ, ਕਸ਼ਮੀਰੀ, ਤੇਲਗੂ, ਉੜੀਆ ਅਤੇ ਅਸਾਮੀ ਸ਼ਾਮਲ ਹੈ ।

ਰਾਸ਼ਟਰਪਤੀ ਨੇ ਕਿਹਾ, “ਸੰਸਦ ਨੇ ਤਿੰਨ ਤਲਾਕ ਦੀ ਸਮਾਜਿਕ ਬੁਰਾਈ ਨੂੰ ਖਤਮ ਕਰਕੇ ਮਹਿਲਾ ਸਸ਼ਕਤੀਕਰਨ ਵੱਲ ਇੱਕ ਵੱਡਾ ਅਤੇ ਇਤਿਹਾਸਕ ਕਦਮ ਚੁੱਕਿਆ ਹੈ। ਜੀਐਸਟੀ ਆਜ਼ਾਦੀ ਤੋਂ ਬਾਅਦ ਸਭ ਤੋਂ ਵੱਡਾ ਟੈਕਸ ਸੁਧਾਰ ਹੈ, ਜੋ ਦੇਸ਼ ਦੀ ਆਰਥਿਕ ਏਕਤਾ ਨੂੰ ਮਜ਼ਬੂਤ ​​ਕਰਦਾ ਹੈ।”

ਰਾਸ਼ਟਰਪਤੀ ਨੇ ਕਿਹਾ, “ਧਾਰਾ 370 ਨੂੰ ਹਟਾਉਣ ਨਾਲ ਦੇਸ਼ ਦੀ ਰਾਜਨੀਤਿਕ ਏਕਤਾ ‘ਚ ਰੁਕਾਵਟ ਦੂਰ ਹੋ ਗਈ ਹੈ। ਨਾਰੀ ਸ਼ਕਤੀ ਬੰਧਨ ਐਕਟ ਔਰਤਾਂ ਦੀ ਅਗਵਾਈ ਵਾਲੇ ਵਿਕਾਸ ਲਈ ਇੱਕ ਨਵੀਂ ਸ਼ੁਰੂਆਤ ਦੀ ਨਿਸ਼ਾਨਦੇਹੀ ਕਰੇਗਾ।” ਉਨ੍ਹਾਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਵੀ ਪੜ੍ਹੀ।

ਦਰਅਸਲ, ਭਾਰਤ ਦਾ ਸੰਵਿਧਾਨ 26 ਨਵੰਬਰ 1949 ਨੂੰ ਪੂਰਾ ਹੋਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਦੋਵਾਂ ਸਦਨਾਂ ਦੇ ਸੰਸਦ ਮੈਂਬਰ ਇਸ ਸਮਾਗਮ ‘ਚ ਸ਼ਾਮਲ ਹੋਏ।

Read More: ਗੁਲਾਮੀ ਦੀ ਮਾਨਸਿਕਤਾ ਨੂੰ ਖਤਮ ਕਰਦਾ ਹੈ ਭਾਰਤੀ ਸੰਵਿਧਾਨ: ਰਾਸ਼ਟਰਪਤੀ ਦ੍ਰੋਪਦੀ ਮੁਰਮੂ

Scroll to Top