ਚੰਡੀਗੜ੍ਹ, 09 ਅਪ੍ਰੈਲ 2025: ਅੱਜ ਕੇਂਦਰੀ ਕੈਬਨਿਟ ਦੀ ਬੈਠਕ ਦੌਰਾਨ ਰੇਲਵੇ ਲਾਈਨ ਪ੍ਰੋਜੈਕਟ ਅਤੇ ਬਾਈਪਾਸ ਪ੍ਰੋਜੈਕਟ ਨੂੰ ਪ੍ਰਵਾਨਗੀ ਦਿੱਤੀ ਹੈ | ਕੇਂਦਰੀ ਮੰਤਰੀ ਮੰਡਲ ਨੇ ਜ਼ੀਰਕਪੁਰ ਬਾਈਪਾਸ (Zirakpur Bypass) ਦੇ ਨਿਰਮਾਣ, ਤਿਰੂਪਤੀ-ਪਾਕਲਾ-ਕਟਪੜੀ ਸਿੰਗਲ ਰੇਲਵੇ ਲਾਈਨ ਨੂੰ ਦੋਹਰਾ ਕਰਨ ਅਤੇ ਕਮਾਂਡ ਏਰੀਆ ਵਿਕਾਸ ਅਤੇ ਜਲ ਪ੍ਰਬੰਧਨ (M-CADWM) ਦੇ ਆਧੁਨਿਕੀਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਕੇਂਦਰੀ ਮੰਤਰੀ ਮੰਡਲ ਨੇ ਹਾਈਬ੍ਰਿਡ ਐਨੂਇਟੀ ਮੋਡ ‘ਤੇ 1878.31 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਅਤੇ ਹਰਿਆਣਾ ‘ਚ 19.2 ਕਿਲੋਮੀਟਰ ਲੰਬੇ 6-ਲੇਨ ਪਹੁੰਚ ਨਿਯੰਤਰਿਤ ਜ਼ੀਰਕਪੁਰ ਬਾਈਪਾਸ ਦੇ ਨਿਰਮਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਪ੍ਰੋਜੈਕਟ (Zirakpur Bypass) ਦਾ ਉਦੇਸ਼ ਜ਼ੀਰਕਪੁਰ, ਪੰਚਕੂਲਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਭੀੜ-ਭੜੱਕੇ ਨੂੰ ਘੱਟ ਕਰਨਾ ਹੈ, ਜਿਸ ਨਾਲ ਪਟਿਆਲਾ, ਦਿੱਲੀ, ਮੋਹਾਲੀ ਐਰੋਸਿਟੀ ਤੋਂ ਆਵਾਜਾਈ ਨੂੰ ਮੋੜਿਆ ਜਾ ਸਕੇ ਅਤੇ ਹਿਮਾਚਲ ਪ੍ਰਦੇਸ਼ ਨਾਲ ਸਿੱਧਾ ਸੰਪਰਕ ਬਣਾਇਆ ਜਾ ਸਕੇ। ਮੌਜੂਦਾ ਪ੍ਰਸਤਾਵ ਦਾ ਉਦੇਸ਼ NH-7, NH-5 ਅਤੇ NH-152 ਦੇ ਭੀੜ-ਭੜੱਕੇ ਵਾਲੇ ਸ਼ਹਿਰੀ ਖੇਤਰ ‘ਚ ਯਾਤਰਾ ਦੇ ਸਮੇਂ ਨੂੰ ਘਟਾਉਣਾ ਅਤੇ ਮੁਸ਼ਕਿਲ ਰਹਿਤ ਆਵਾਜਾਈ ਨੂੰ ਯਕੀਨੀ ਬਣਾਉਣਾ ਹੈ।
ਇਸਦੇ ਨਾਲ ਹੀ ਕੇਂਦਰੀ ਮੰਤਰੀ ਮੰਡਲ ਨੇ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ‘ਚ ਤਿਰੂਪਤੀ-ਪਾਕਲਾ-ਕਟਪੜੀ ਸਿੰਗਲ ਰੇਲਵੇ ਲਾਈਨ ਸੈਕਸ਼ਨ (104 ਕਿਲੋਮੀਟਰ) ਨੂੰ 1,332 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਡਬਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮਲਟੀ-ਟਰੈਕਿੰਗ ਪ੍ਰੋਜੈਕਟ ਲਗਭਗ 400 ਪਿੰਡਾਂ ਅਤੇ ਲਗਭਗ 14 ਲੱਖ ਆਬਾਦੀ ਨੂੰ ਸੰਪਰਕ ਵਧਾਏਗਾ।
ਮੰਤਰੀ ਮੰਡਲ ਨੇ 2025-2026 ਦੀ ਮਿਆਦ ਲਈ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ (PMKSY) ਦੀ ਇੱਕ ਉਪ-ਯੋਜਨਾ ਵਜੋਂ ਕਮਾਂਡ ਏਰੀਆ ਵਿਕਾਸ ਅਤੇ ਜਲ ਪ੍ਰਬੰਧਨ (M-CADWM) ਦੇ ਆਧੁਨਿਕੀਕਰਨ ਨੂੰ ਪ੍ਰਵਾਨਗੀ ਦਿੱਤੀ, ਜਿਸ ਦਾ ਸ਼ੁਰੂਆਤੀ ਕੁੱਲ ਖਰਚ 1600 ਕਰੋੜ ਰੁਪਏ ਹੈ।
Read More: ਕੇਂਦਰੀ ਕੈਬਿਨਟ ਵੱਲੋਂ ਅਗਲੇ 5 ਸਾਲਾਂ ਲਈ ਨੈਸ਼ਨਲ ਹੈਲਥ ਮਿਸ਼ਨ ਜਾਰੀ ਰੱਖਣ ਨੂੰ ਪ੍ਰਵਾਨਗੀ, MSP ‘ਤੇ ਲਿਆ ਅਹਿਮ ਫੈਸਲਾ