Site icon TheUnmute.com

PRTC ਦੇ ਠੇਕਾ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਖਡੂਰ ਸਾਹਿਬ ‘ਚ ਕਰਨਗੇ ਰੋਸ ਮਾਰਚ

PRTC

ਚੰਡੀਗੜ੍ਹ, 13 ਮਈ 2024: ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ (PRTC)  ਦੇ ਠੇਕਾ ਮੁਲਾਜ਼ਮ ਲੰਮੇ ਸਮੇਂ ਤੋਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਸੰਘਰਸ਼ ਕਰਨ ਦੀ ਤਿਆਰੀ ਕਰ ਰਹੇ ਹਨ। ਇਨ੍ਹਾਂ ਠੇਕਾ ਮੁਲਾਜ਼ਮਾਂ ਨੇ ਫੈਸਲਾ ਕੀਤਾ ਹੈ ਕਿ ਉਹ 16 ਮਈ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਖਡੂਰ ਸਾਹਿਬ ਤੋਂ ‘ਆਪ’ ਉਮੀਦਵਾਰ ਦੇ ਹਲਕੇ ਵਿੱਚ ਰੋਸ ਮਾਰਚ ਕਰਨਗੇ।

ਇਸ ਦੇ ਨਾਲ ਹੀ ਠੇਕਾ ਮੁਲਾਜ਼ਮ 21 ਮਈ ਨੂੰ ਜਗਰਾਉਂ ਵਿੱਚ ਵੱਖ-ਵੱਖ ਟਰੇਡ ਯੂਨੀਅਨਾਂ ਵੱਲੋਂ ਕਰਵਾਈ ਜਾ ਰਹੀ ਮਹਾਪੰਚਾਇਤ ਵਿੱਚ ਵੀ ਸ਼ਿਰਕਤ ਕਰਨਗੇ। ਇਸ ਦੇ ਲਈ ਸੂਬੇ ਦੇ ਸਾਰੇ ਡਿਪੂਆਂ ਦੇ ਕਰਮਚਾਰੀ ਸ਼ਾਮਲ ਹੋਣਗੇ। ਮੁਲਾਜ਼ਮ ਮਾਰਚ ਵਿੱਚ ਕਿਵੇਂ ਸ਼ਾਮਲ ਹੋਣਗੇ ਅਤੇ ਸੰਘਰਸ਼ ਕਿਵੇਂ ਅੱਗੇ ਵਧੇਗਾ, ਇਹ ਤੈਅ ਕਰਨ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਦਾ ਕਹਿਣਾ ਹੈ ਕਿ ਮੌਜੂਦਾ ਸਰਕਾਰ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ। ਪਰ ਹੁਣ ਸਰਕਾਰ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਦੀ ਗੱਲ ਨਹੀਂ ਸੁਣ ਰਹੀ। ਉਨ੍ਹਾਂ ਦੋਸ਼ ਲਾਇਆ ਹੈ ਕਿ ਪ੍ਰਾਈਵੇਟ ਬੱਸ ਮਾਫ਼ੀਆ ਨੂੰ ਰੋਕਣ ਦੀ ਬਜਾਏ ਉਨ੍ਹਾਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ।

ਇਸਦੇ ਨਾਲ ਟਾਈਮ ਟੇਬਲ ਵਿੱਚ ਵੱਡੇ ਪੱਧਰ ‘ਤੇ ਧਾਂਦਲੀ ਦਾ ਦੋਸ ਲਾਇਆ ਹੈ। ਉਨ੍ਹਾਂ ਕਿਹਾ ਕਿ ਪੱਕਾ ਰੁਜ਼ਗਾਰ ਦੇਣ ਦੀ ਬਜਾਏ ਆਊਟਸੋਰਸਿੰਗ ਰਾਹੀਂ ਭਰਤੀ ਦਾ ਕੰਮ ਚੱਲ ਰਿਹਾ ਹੈ। ਹੁਣ ਇੱਕ ਠੇਕੇਦਾਰ ਦੀ ਥਾਂ ਦੋ ਠੇਕੇਦਾਰ ਰੱਖੇ ਜਾ ਰਹੇ ਹਨ। ਵਿਭਾਗਾਂ ਦਾ ਨਿੱਜੀਕਰਨ ਕਰਨ ਲਈ ਕਿਲੋਮੀਟਰ ਸਕੀਮ ਤਹਿਤ ਪੀ.ਆਰ.ਟੀ.ਸੀ. (PRTC) ‘ਚ ਬੱਸਾਂ ਪਾਈਆਂ ਜਾ ਰਹੀਆਂ ਹਨ |

Exit mobile version